ਨਵੀਂ ਦਿੱਲੀ, 26 ਜੁਲਾਈ
ਦੇਸ਼ ਦੀ ਸਭ ਤੋਂ ਵੱਡੀ ਸਟਾਕ ਐਕਸਚੇਂਜ ਬੀਐੱਸਈ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਆਸ਼ੀਸ਼ ਕੁਮਾਰ ਚੌਹਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਸ੍ਰੀ ਚੌਹਾਨ ਦੇ ਅਸਤੀਫੇ ਬਾਰੇ ਜਾਣਕਾਰੀ ਦਿੰਦੇ ਹੋਏ ਬੀਐੱਸਈ ਨੇ ਕਿਹਾ ਕਿ ਸੋਮਵਾਰ ਨੂੰ ਹੀ ਉਨ੍ਹਾਂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਹ ਸਾਲ 2012 ਤੋਂ ਬੀਐੱਸਈ ਦੇ ਸੀਈਓ ਵਜੋਂ ਸੇਵਾ ਨਿਭਾਅ ਰਿਹਾ ਸੀ।