30.3 C
Patiāla
Saturday, September 7, 2024

ਡੀਜੀਪੀ ਵੱਲੋਂ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਦੇ ਹੁਕਮ

Must read


ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੁਲਾਈ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲੀਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਸਮੂਹ ਐੱਸਐੱਸਪੀਜ਼ ਨਾਲ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਏਡੀਜੀਪੀਜ਼) ਅਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ। ਡੀਜੀਪੀ ਨੇ ਸਮੂਹ ਐੱਸਐੱਸਪੀ ਨੂੰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਸ਼ਨਾਖ਼ਤ ਕਰ ਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ‘ਤੇ ਸਖ਼ਤੀ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਪੁਲੀਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਣੇ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਨਾਲ-ਨਾਲ ਗੈਂਗਸਟਰਾਂ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲੀਸ ਨਾਲ ਮਿਲ ਕੇ ਕੰਮ ਕਰਨ ਲਈ ਆਦੇਸ਼ ਦਿੱਤੇ। ਡੀਜੀਪੀ ਗੌਰਵ ਯਾਦਵ ਨੇ ਸਾਰੇ ਐੱਸਐੱਸਪੀ ਨੂੰ ਹਰ ਮਾਮਲੇ ਖ਼ਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਿਤ ਕੇਸਾਂ ਵਿੱਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਪਾਰਕ ਬਰਾਮਦਗੀ ‘ਤੇ ਧਿਆਨ ਕੇਂਦਰਿਤ ਅਤੇ ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ। ਇਸ ਦੇ ਨਾਲ ਹੀ ਐਨਡੀਪੀਐਸ ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀਓਜ਼) ਅਤੇ ਜ਼ਮਾਨਤ ‘ਤੇ ਭੱਜਣ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਤਰਜੀਹ ਦੇ ਆਦੇਸ਼ ਦਿੱਤੇ। ਡੀਜੀਪੀ ਨੇ ਐੱਸਐੱਸਪੀ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ।

ਕੇਂਦਰੀ ਜੇਲ੍ਹ ਵਿੱਚ ਕੈਦੀ ਭਿੜੇ, 7 ਨਾਮਜ਼ਦ

ਅੰਮ੍ਰਿਤਸਰ (ਟਨਸ): ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਕੈਦੀ ਆਪਸ ਵਿੱਚ ਭਿੜ ਪਏ। ਆਪਸੀ ਝਗੜੇ ਦੇ ਦੋਸ਼ ਵਿੱਚ ਨਾਮਜ਼ਦ ਕੀਤੇ ਗਏ ਸੱਤ ਕੈਦੀਆਂ ਦੀ ਪਛਾਣ ਸਿਕੰਦਰ ਭੱਟੀ, ਸਾਗਰ ਸਿੰਘ, ਹਰਪ੍ਰੀਤ ਸਿੰਘ ਉਰਫ ਹੈਪੀ, ਸਿਮਰਨਜੀਤ ਸਿੰਘ, ਦੀਪਕ ਸਿੰਘ, ਵਿਸ਼ਾਲ ਸਿੰਘ ਉਰਫ ਸ਼ਾਲੂ ਅਤੇ ਬੌਬੀ ਉਰਫ਼ ਬਿੱਲਾ ਵਜੋਂ ਹੋਈ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਸਰੀਏ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਇਸਲਾਮਾਬਾਦ ਦੀ ਪੁਲੀਸ ਨੇ ਇਨ੍ਹਾਂ ਸੱਤ ਕੈਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।



News Source link

- Advertisement -

More articles

- Advertisement -

Latest article