22 C
Patiāla
Saturday, April 20, 2024

ਨੀਰਜ ਚੋਪੜਾ ਮਾਸਪੇਸ਼ੀਆਂ ਵਿਚ ਖਿਚਾਅ ਕਾਰਨ ਕਾਮਨਵੈਲਥ ਖੇਡਾਂ ਵਿਚੋਂ ਬਾਹਰ

Must read


ਬਰਮਿੰਘਮ, 26 ਜੁਲਾਈ

ਭਾਰਤ ਦਾ ਜੈਵਲਿਨ ਥਰੋਅਰ ਨੀਰਜ ਚੋਪੜਾ ਮਾਸਪੇਸ਼ੀਆਂ ਵਿਚ ਖਿਚਾਅ ਆਉਣ ਕਾਰਨ ਬਰਮਿੰਘਮ ਕਾਮਨਵੈਲਥ ਖੇਡਾਂ ਵਿਚੋਂ ਬਾਹਰ ਹੋ ਗਿਆ ਹੈ। ਤਗਮਾ ਜਿੱਤਣ ਦੇ ਮਜ਼ਬੂਤ ਦਾਅਵੇਦਾਰ ਦੇ ਟੂਰਨਾਮੈਂਟ ਵਿਚੋਂ ਬਾਹਰ ਹੋਣ ਕਾਰਨ ਭਾਰਤ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਣਾ ਬਣਦਾ ਹੈ ਕਿ 24 ਸਾਲਾ ਨੀਰਜ ਨੇ ਹਾਲ ਹੀ ਵਿਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ ਸੀ। ਕਾਮਨਵੈਲਥ ਖੇਡਾਂ ਵੀਰਵਾਰ ਤੋਂ ਸ਼ੁਰੂ ਹੋ ਰਹੀਆਂ ਹਨ ਤੇ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਨੀਰਜ ਚੋਪੜਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ ਵਿਸ਼ਵ ਪੱਧਰੀ ਮੁਕਾਬਲਾ ਖੇਡ ਨਹੀਂ ਸਕੇਗਾ। ਇੰਡੀਅਨ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜੀਵ ਮਹਿਤਾ ਨੇ ਦੱਸਿਆ ਕਿ ਨੀਰਜ ਦਾ ਅਮਰੀਕਾ ਵਿਚ ਸੋਮਵਾਰ ਨੂੰ ਐਮਆਰਆਈ ਸਕੈਨ ਕੀਤਾ ਗਿਆ ਸੀ ਤੇ ਉਸ ਨੂੰ ਇਕ ਮਹੀਨੇ ਦਾ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਖਿਡਾਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਨੀਰਜ ਨੂੰ ਇਹਿਤਿਆਤੀ ਤੌਰ ’ਤੇ ਉਸ ਨੂੰ ਇਕ ਮਹੀਨਾ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨੀਰਜ ਦੂਜਾ ਭਾਰਤੀ ਅਥਲੀਟ ਹੈ ਜਿਸ ਨੇ ਵਿਸ਼ਵ ਚੈਂਪੀਅਨਸ਼ਿਪ ਯੂਜੀਨ ਵਿਚ ਤਗਮਾ ਜਿੱਤਿਆ ਸੀ। ਇਸ ਤੋਂ ਪਹਿਲਾਂ ਲੰਬੀ ਛਾਲ ਮਾਰਨ ਵਾਲੀ ਅੰਜੂ ਬੌਬੀ ਜਾਰਜ ਨੇ ਪੈਰਿਸ 2003 ਓਲੰਪਿਕਸ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ ਸੀ। -ਪੀਟੀਆਈ





News Source link

- Advertisement -

More articles

- Advertisement -

Latest article