ਟ੍ਰਿਨੀਦਾਦ, 29 ਜੁਲਾਈ
ਇਥੋਂ ਦੇ ਬਰਾਇਨ ਲਾਰਾ ਕ੍ਰਿਕਟ ਸਟੇਡੀਅਮ ਵਿਚ ਭਾਰਤ ਤੇ ਵੈਸਟਇੰਡੀਜ਼ ਦਰਮਿਆਨ ਖੇਡੇ ਗਏ ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਵੈਸਟ ਇੰਡੀਜ਼ ਨੂੰ 68 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਦੀਆਂ 190 ਦੌੜਾਂ ਦੇ ਮੁਕਾਬਲੇ ਵੈਸਟ ਇੰਡੀਜ਼ ਦੀ ਟੀਮ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 122 ਦੌੜਾਂ ਹੀ ਬਣਾ ਸਕੀ। ਭਾਰਤ ਵਲੋਂ ਰਵੀਚੰਦਰਨ ਅਸ਼ਵਿਨ, ਅਰਸ਼ਦੀਪ ਸਿੰਘ ਅਤੇ ਰਵੀ ਬਿਸ਼ਨੋਈ ਨੇ ਦੋ ਦੋ ਵਿਕਟਾਂ ਹਾਸਲ ਕੀਤੀਆਂ।
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 190 ਦੌੜਾਂ ਬਣਾਈਆਂ। ਭਾਰਤ ਵਲੋਂ ਸਭ ਤੋਂ ਵੱਧ 64 ਦੌੜਾਂ ਕਪਤਾਨ ਰੋਹਿਤ ਸ਼ਰਮਾ ਨੇ ਬਣਾਈਆਂ। ਇਸ ਤੋਂ ਪਹਿਲਾਂ ਭਾਰਤ ਦੇ ਸਿਖਰਲੇ ਬੱਲੇਬਾਜ਼ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੇ। ਦੂਜੇ ਪਾਸੇ ਆਖਰੀ ਓਵਰਾਂ ਵਿਚ ਦਿਨੇਸ਼ ਕਾਰਤਿਕ ਨੇ 19 ਗੇਂਦਾਂ ਵਿਚ 41 ਦੌੜਾਂ ਬਣਾ ਕੇ ਭਾਰਤ ਵਲੋਂ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ। ਉਸ ਨੇ ਚਾਰ ਚੌਕੇ ਤੇ ਦੋ ਛੱਕੇ ਜੜੇ। ਵੈਸਟ ਇੰਡੀਜ਼ ਵਲੋਂ ਅਲਜ਼ਾਰੀ ਜੋਸਫ ਨੇ ਦੋ ਵਿਕਟਾਂ ਹਾਸਲ ਕੀਤੀਆਂ।