29.1 C
Patiāla
Wednesday, May 8, 2024

ਸਿਹਤ ਮੰਤਰੀ ਨੇ ਵੀਸੀ ਨੂੰ ਮਰੀਜ਼ਾਂ ਦੇ ਬਿਸਤਰਿਆਂ ’ਤੇ ਲਿਟਾਇਆ

Must read


ਜਸਵੰਤ ਜੱਸ

ਫ਼ਰੀਦਕੋਟ, 29 ਜੁਲਾਈ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਮਾਲਵੇ ਦੇ ਦਸ ਜ਼ਿਲ੍ਹਿਆਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ ਕੀਤਾ। ਹਸਪਤਾਲ ਵਿੱਚ ਗੰਦਗੀ ਦੇਖ ਕੇ ਸਿਹਤ ਮੰਤਰੀ ਭੜਕ ਗਏ। ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ। ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਸਿਹਤ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀਸੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਦੱਸਣਯੋਗ ਹੈ ਕਿ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਇਸ ਹਸਪਤਾਲ ਦੇ ਮਾੜੇ ਪ੍ਰਬੰਧਾਂ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮੁੱਦਾ ਚੁੱਕਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਦੀ ਹਾਲਤ ਸੁਧਾਰਨ ਦੀ ਜ਼ਿੰਮੇਵਾਰੀ ਸਿਹਤ ਮੰਤਰੀ ਨੂੰ ਸੌਂਪੀ ਸੀ। ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਕਿ ਉਹ ਹਸਪਤਾਲ ਦੀ ਮੌਜੂਦਾ ਸਥਿਤੀ ਬਾਰੇ ਪੰਜ ਦਿਨਾਂ ਵਿੱਚ ਲਿਖਤੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜਣ।





News Source link

- Advertisement -

More articles

- Advertisement -

Latest article