36.9 C
Patiāla
Friday, March 29, 2024

ਮਾਲੇਰਕੋਟਲਾ ’ਚ ਅਣਪਛਾਤਿਆਂ ਨੇ ਆਮ ਆਦਮੀ ਪਾਰਟੀ ਦੇ ਕੌਂਸਲਰ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ

Must read


ਹੁਸ਼ਿਆਰ ਸਿੰਘ ਰਾਣੂ

ਮਾਲੇਰਕੋਟਲਾ, 31 ਜੁਲਾਈ

ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਮੁਹੰਮਦ ਅਕਬਰ ਉਰਫ ਭੋਲੀ ਦੀ ਅੱਜ ਸਵੇਰੇ ਕਰੀਬ ਪੌਣੇ ਨੌ ਵਜੇ ਅਣਪਛਾਤੇ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁਹੰਮਦ ਅਕਬਰ ਉਰਫ ਭੋਲੀ ਆਪਣੇ ਲੁਧਿਆਣਾ ਬਾਈਪਾਸ ਨੇੜੇ ਸਥਿਤ ਅਕਬਰ ਹੈਲਥ ਕਲੱਬ ਵਿਖੇ ਸੈਰ ਕਰ ਰਿਹਾ ਸੀ। ਇੱਕ ਨੌਜਵਾਨ ਕਲੱਬ ‘ਚ ਦਾਖ਼ਲ ਹੋ ਕੇ ਮੁਹੰਮਦ ਅਕਬਰ ਉਰਫ ਭੋਲੀ ‘ਤੇ ਗੋਲੀ ਚਲਾਉਣ ਉਪਰੰਤ ਮੌਕੇ ‘ਤੋਂ ਫ਼ਰਾਰ ਹੋ ਗਿਆ। ਮੁਹੰਮਦ ਅਕਬਰ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਪਤਾ ਲੱਗਦਿਆਂ ਹੀ ਪੁਲੀਸ ਨੇ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।





News Source link

- Advertisement -

More articles

- Advertisement -

Latest article