32 C
Patiāla
Sunday, May 5, 2024

ਸੁਖਬੀਰ ਬਾਦਲ ਦੇ ਪਾਰਟੀ ਪ੍ਰਧਾਨ ਬਣੇ ਰਹਿਣ ਦਾ ਵਿਰੋਧ

Must read


ਸ੍ਰੀ ਫ਼ਤਹਿਗੜ੍ਹ ਸਾਹਿਬ: ਸੁਖਬੀਰ ਸਿੰਘ ਬਾਦਲ ਦੇ ਪਾਰਟੀ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣ ਦੇ ਫੈਸਲੇ ਦੇ ਵਿਰੋਧ ’ਚ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਟਕਸਾਲੀ ਅਕਾਲੀ ਵਰਕਰਾਂ ਨੇ ਮੀਟਿੰਗ ਕਰਦੇ ਹੋਏ ਬਾਦਲ ਪਰਵਿਾਰ ਦਾ ਵਿਰੋਧ ਕੀਤਾ। ਗੁਰੂਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ ਇਕੱਠੇ ਹੋਏ ਅਕਾਲੀ ਦਲ ਦੇ ਆਗੂਆਂ ਅਤੇ ਟਕਸਾਲੀ ਵਰਕਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਬਾਦਲ ਪਰਿਵਾਰ ਵਿਰੁੱਧ ਆਪਣੀ ਭੜਾਸ ਕੱਢੀ। ਗੱਲਬਾਤ ਕਰਦਿਆਂ ਜ਼ਿਲਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਸੀਨੀਅਰ ਅਕਾਲੀ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੱਸਾ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਸਮੁਚੇ ਪੰਜਾਬ ’ਚ ਅਕਾਲੀ ਵਰਕਰਾਂ ਨੇ ਸਮੀਖਿਆ ਕਮੇਟੀ ਨੂੰ ਸਾਫ-ਸਾਫ ਸ਼ਬਦਾਂ ’ਚ ਦੱਸਿਆ ਸੀ ਸੁਖਬੀਰ ਸਿੰਘ ਬਾਦਲ ਦੀ ਥਾਂ ਕਿਸੇ ਸਾਫ-ਸੁਥਰੇ ਅਕਸ ਵਾਲੇ ਇਮਾਨਦਾਰ ਅਕਾਲੀ ਆਗੂ ਨੂੰ ਪਾਰਟੀ ਦੀ ਵਾਗਡੋਰ ਸੰਭਾਲ ਦਿੱਤੀ ਜਾਵੇ। -ਪੱਤਰ ਪ੍ਰੇਰਕ





News Source link

- Advertisement -

More articles

- Advertisement -

Latest article