28.7 C
Patiāla
Monday, May 6, 2024

ਹਿਮਾਚਲ ਪ੍ਰਦੇਸ਼: ਮੁਹਾਲੀ ਜ਼ਿਲ੍ਹੇ ਦੇ 7 ਨੌਜਵਾਨ ਗੋਬਿੰਦ ਸਾਗਰ ਝੀਲ ’ਚ ਡੁੱਬੇ

Must read


ਰਾਜੇਸ਼ ਸ਼ਰਮਾ

ਊਨਾ, 1 ਅਗਸਤ

ਪੰਜਾਬ ਦੇ ਜ਼ਿਲ੍ਹਾ ਐੱਸਏਐੱਸ ਨਗਰ ਮੁਹਾਲੀ ਅਧੀਨ ਪੈਂਦੇ ਬਨੂੜ ਨਾਲ ਸਬੰਧਤ ਸੱਤ ਨੌਜਵਾਨਾਂ ਦੀ ਇੱਥੇ ਅੰਦਰੌਲੀ ਪਿੰਡ ਵਿੱਚ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਾਰੇ ਗਏ ਨੌਜਵਾਨਾਂ ਵਿੱਚੋਂ ਇੱਕ ਦੀ ਉਮਰ ਲਗਪਗ 30 ਸਾਲ ਜਦਕਿ ਬਾਕੀ ਸਾਰਿਆਂ ਦੀ ਉਮਰ 16 ਤੋਂ 18 ਸਾਲ ਦੇ ਵਿਚਕਾਰ ਸੀ। ਜਾਣਕਾਰੀ ਮੁਤਾਬਕ 11 ਜਣਿਆਂ ਦਾ ਗਰੁੱਪ ਇੱਥੇ ਝੀਲ ’ਤੇ ਘੁੰਮਣ ਆਇਆ ਸੀ। ਬਾਅਦ ਵਿੱਚ ਉਹ ਝੀਲ ਵਿੱਚ ਤੈਰਨ ਲੱਗ ਪਏ। ਦੱਸਿਆ ਜਾ ਰਿਹਾ ਹੈ ਇਹ ਘਟਨਾ ਲਗਪਗ 3.40 ਵਜੇ ਵਾਪਰੀ। ਤੈਰਦੇ ਸਮੇਂ ਡੁੱਬ ਰਹੇ ਇੱਕ ਨੌਜਵਾਨ ਨੂੰ ਬਚਾਉਣ ਕੋਸ਼ਿਸ਼ ਦੌਰਾਨ ਛੇ ਹੋਰ ਵੀ ਡੁੱਬ ਗਏ ਜਦਕਿ ਚਾਰ ਜਣੇ ਬਚ ਕੇ ਨਿਕਲਣ ਵਿੱਚ ਸਫਲ ਹੋ ਗਏ। ਮ੍ਰਿਤਕਾਂ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।





News Source link

- Advertisement -

More articles

- Advertisement -

Latest article