35.2 C
Patiāla
Sunday, May 12, 2024

ਕੇਂਦਰ ਨੇ ਦਰਬਾਰ ਸਾਹਿਬ ਕੰਪਲੈਕਸ ਬਾਹਰਲੀਆਂ ਸਰਾਵਾਂ ’ਤੇ 12 ਫੀਸਦ ਜੀਐੱਸਟੀ ਲਾਇਆ

Must read


ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਅਗਸਤ

ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਮੂਹ ਤੋਂ ਬਾਹਰ ਸਥਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ’ਤੇ 12 ਫੀਸਦ ਜੀਐੱਸਟੀ ਦੀ ਸ਼ਰਤ ਲਾਗੂ ਕਰ ਦਿੱਤੀ ਗਈ ਹੈ, ਜਿਸ ਕਰ ਕੇ ਸ਼੍ਰੋਮਣੀ ਕਮੇਟੀ ਦੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਂ ਸਾਰਾਗੜੀ ਨਿਵਾਸ ’ਤੇ ਵੀ ਲਗਪਗ ਦੋ ਕਰੋੜ ਰੁਪਏ ਤੋਂ ਵੱਧ ਟੈਕਸ ਅਤੇ ਜੁਰਮਾਨਾ ਲਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਦਰਬਾਰ ਸਾਹਿਬ ਦੇ ਲੰਗਰ ਘਰ ਲਈ ਖਰੀਦੀਆਂ ਜਾਂਦੀਆਂ ਵਸਤਾਂ ’ਤੇ ਵੀ ਜੀਐੱਸਟੀ ਲਾਇਆ ਗਿਆ ਸੀ, ਜਿਸ ਨੂੰ ਹਟਾਉਣ ਲਈ ਸਿੱਖ ਸੰਸਥਾ ਨੂੰ ਲੰਮੀ ਜੱਦੋ-ਜਹਿਦ ਕਰਨੀ ਪਈ ਸੀ। ਹੁਣ ਜੁਲਾਈ ਮਹੀਨੇ ਤੋਂ ਕੇਂਦਰ ਸਰਕਾਰ ਨੇ ਗੁਰਦੁਆਰਾ ਕੰਪਲੈਕਸ ਦੇ ਘੇਰੇ ਤੋਂ ਬਾਹਰ ਬਣੀਆਂ ਸਰਾਵਾਂ ਆਦਿ ਨੂੰ ਜੀਐੱਸਟੀ ਦੇ ਘੇਰੇ ਵਿੱਚ ਲਿਆਂਦਾ ਹੈ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਕੇਂਦਰ ਵੱਲੋਂ ਇਸ ਸਬੰਧ ਵਿੱਚ 18 ਜੁਲਾਈ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਧਾਰਮਿਕ ਸਥਾਨਾਂ ਦੇ ਘੇਰੇ ਤੋਂ ਬਾਹਰ ਬਣੀਆਂ ਸਰਾਵਾਂ ਨੂੰ ਜੀਐੱਸਟੀ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਸਰਾਵਾਂ ਦੇ ਸ਼ਰਧਾਲੂਆਂ ਕੋਲੋਂ ਵਸੂਲੇ ਜਾਂਦੇ ਕਿਰਾਏ ’ਤੇ 12 ਫੀਸਦ ਟੈਕਸ ਲਾ ਦਿੱਤਾ ਗਿਆ ਹੈ, ਜਿਸ ਦਾ ਵਾਧੂ ਬੋਝ ਗੁਰੂ ਘਰ ਆਉਣ ਵਾਲੀ ਸੰਗਤ ’ਤੇ ਪਵੇਗਾ। ਉੁਨ੍ਹਾਂ ਦੱਸਿਆ ਕਿ ਇਸ ਘੇਰੇ ਵਿੱਚ ਸ੍ਰੀ ਦਰਬਾਰ ਸਾਹਿਬ ਦੀਆਂ ਤਿੰਨ ਸਰਾਵਾਂ ਆਈਆਂ ਹਨ। ਸਰਕਾਰ ਦੇ ਇਸ ਫੈਸਲੇ ਨੂੰ ਮੰਦਭਾਗਾ ਦੱਸਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਕੇਂਦਰ ਦੇ ਇਸ ਫ਼ੈਸਲੇ ਖ਼ਿਲਾਫ਼ ਲੋਂੜੀਂਦੀ ਚਾਰਾਜੋਈ ਕੀਤੀ ਜਾਵੇਗੀ। 



News Source link

- Advertisement -

More articles

- Advertisement -

Latest article