32.9 C
Patiāla
Monday, April 29, 2024

ਜੀਐੱਸਟੀ: ਜੁਲਾਈ ਵਿੱਚ ਪਿਛਲੇ ਸਾਲ ਮੁਕਾਬਲੇ 4 ਫ਼ੀਸਦ ਦਾ ਵਾਧਾ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਅਗਸਤ

ਚੰਡੀਗੜ੍ਹ ਵਿੱਚ ਜੀਐੱਸਟੀ ਪਹਿਲਾਂ ਦੇ ਮੁਕਾਬਲੇ ਵੱਧ ਇਕੱਠਾ ਹੋ ਰਿਹਾ ਹੈ। ਜੁਲਾਈ 2022 ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਮਹੀਨੇ ਵਿੱਚ 4 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਕਰ ਅਤੇ ਆਬਕਾਰੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜੁਲਾਈ 2022 ’ਚ 176 ਕਰੋੜ ਰੁਪਏ ਜੀਐੱਸਟੀ ਵਜੋਂ ਇਕੱਠੇ ਹੋਏ, ਜਦੋਂਕਿ ਪਿਛਲੇ ਸਾਲ ਜੁਲਾਈ ਵਿੱਚ 169 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸ ਤੋਂ ਪਹਿਲਾਂ ਜੂਨ 2022 ’ਚ ਪਿਛਲੇ ਸਾਲ ਦੇ ਮੁਕਾਬਲੇ 41 ਫ਼ੀਸਦ ਜੀਐੱਸਟੀ ਵੱਧ ਇਕੱਠਾ ਹੋਇਆ ਸੀ। ਜੂਨ 2022 ਵਿੱਚ 170 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ, ਜਦੋਂ ਕਿ ਪਿਛਲੇ ਸਾਲ 120 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸੀ। ਜ਼ਿਕਰਯੋਗ ਹੈ ਕਿ ਮਈ 2022 ਵਿੱਚ ਪਿਛਲੇ ਸਾਲ ਮਈ ਦੇ ਮੁਕਾਬਲੇ 29 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਈ 2022 ਵਿੱਚ 167 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਮਈ ਵਿੱਚ 130 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ। ਇਸ ਤੋਂ ਪਹਿਲਾਂ ਅਪਰੈਲ 2022 ’ਚ ਪਿਛਲੇ ਸਾਲ ਦੇ ਮੁਕਾਬਲੇ 22 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। 



News Source link

- Advertisement -

More articles

- Advertisement -

Latest article