30.1 C
Patiāla
Saturday, September 7, 2024

ਪੰਜਾਬ ਸਰਕਾਰ ਨੇ ਪੀਪੀਐੱਸਸੀ ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ 5 ਕੀਤੀ

Must read


ਆਤਿਸ਼ ਗੁਪਤਾ

ਚੰਡੀਗੜ੍ਹ, 3 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀਪੀਐੱਸਸੀ ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਨਾਜਾਇਜ਼ ਬੋਝ ਪੈਂਦਾ ਹੈ। ਇਹ ਕਟੌਤੀ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹੀ ਗਈ ਤਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਸੋਚ ਸਮਝ ਕੇ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ।





News Source link

- Advertisement -

More articles

- Advertisement -

Latest article