41.2 C
Patiāla
Friday, May 17, 2024

ਅਣਅਧਿਕਾਰਤ ਕਲੋਨੀਆਂ ਬਾਰੇ ਛੇਤੀ ਬਣੇਗੀ ਨਵੀਂ ਨੀਤੀ: ਅਮਨ ਅਰੋੜਾ

Must read


ਹਿਮਾਂਸ਼ੂ ਸੂਦ

ਫ਼ਤਹਿਗੜ੍ਹ ਸਾਹਿਬ, 3 ਅਗਸਤ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹੇ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਬਚਤ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਕਥਿਤ ਗ਼ਲਤ ਨੀਤੀਆਂ ਕਾਰਨ ਪੰਜਾਬ ਅੰਦਰ 14 ਹਜ਼ਾਰ ਅਣਅਧਿਕਾਰਤ ਕਲੋਨੀਆਂ ਬਣੀਆਂ ਹਨ ਜਿਨ੍ਹਾਂ ਵਿੱਚ ਲੋਕਾਂ ਦੀ ਸਹੂਲਤ ਦਾ ਧਿਆਨ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਨਵੀਂ ਨੀਤੀ ਲਿਆ ਰਹੀ ਹੈ ਜੋ ਮੌਜੂਦਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ।

ਪੀਜੀਆਈ ਚੰਡੀਗੜ੍ਹ ਦੇ ਪ੍ਰਬੰਧਕਾਂ ਵੱਲੋਂ ਪੰਜਾਬ ਦੇ ਲੋਕਾਂ ਦਾ ਇਲਾਜ ਨਾ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਨੂੰ ਮੋਹਰੀ ਮੰਨ ਕੇ ਚੱਲ ਰਹੀ ਹੈ ਅਤੇ ਛੇਤੀ ਹੀ ਇਹ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਵਿਚ ਸਿੱਖਿਆ ਅਤੇ ਸਿਹਤ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲਿਆਂ ਕੀਤਾ ਗਿਆ ਹੈ ਤੇ ‘ਆਪ’ ਸਰਕਾਰ ਵੱਲੋਂ ਪੰਜਾਬ ਨੂੰ ਸਿੱਖਿਆ ਤੇ ਸਿਹਤ ਖੇਤਰ ਵਿੱਚ ਮੋਹਰੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਿਹੜੇ ਪਿੰਡਾਂ ਨੂੰ ਓਡੀਐੱਫ ਕੀਤਾ ਗਿਆ, ਉੱਥੇ ਕਈ ਖਾਮੀਆਂ ਪਾਈਆਂ ਗਈਆਂ। ਇਸ ਲਈ ਜਿਹੜੇ ਪਿੰਡ ਖੁੱਲ੍ਹੇ ਵਿੱਚ ਪਖਾਨੇ ਤੋਂ ਮੁਕਤ ਐਲਾਨ ਕੀਤੇ ਗਏ ਹਨ, ਉੱਥੇ ਜਾਂਚ ਕਰਵਾਈ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਹਰੇਕ ਘਰ ਵਿੱਚ ਪਖਾਨੇ ਬਣੇ ਹੋਣੇ ਚਾਹੀਦੇ ਹਨ। ਉਨ੍ਹਾਂ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਸੇਵਾ ਕੇਦਰਾਂ ਦੀਆਂ 329 ਸੇਵਾਵਾਂ ਨੂੰ ਤੈਅ ਸਮੇਂ ਵਿੱਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤੀ ਪਾਣੀ ਨੂੰ ਰੀਚਾਰਜ ਕਰਨ ਵਾਲੇ ਪ੍ਰਾਜੈਕਟ ਲਗਾਉਣ ਬਾਰੇ ਰਿਪੋਰਟ ਤਿਆਰ ਕਰਨ ਦੀ ਵੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਨੋਦ ਵਸਿਸ਼ਟ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਐੱਸਡੀਐੱਮਜ਼ ਹਰਪ੍ਰੀਤ ਸਿੰਘ ਅਟਵਾਲ, ਅਸ਼ੋਕ ਕੁਮਾਰ, ਪਰਲੀਨ ਕਾਲੇਕਾ ਤੇ ਗੁਰਵਿੰਦਰ ਸਿੰਘ ਜੋਹਲ ਹਾਜ਼ਰ ਸਨ।





News Source link

- Advertisement -

More articles

- Advertisement -

Latest article