35.8 C
Patiāla
Saturday, May 18, 2024

ਮੈਕਸੀਕੋ ਦੀ ਸਰਹੱਦ ਤੋਂ ਅਮਰੀਕਾ ਦਾਖਲ ਹੋਏ ਸਿੱਖਾਂ ਦੀਆਂ ਪੱਗਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਜਾਰੀ

Must read


ਵਾਸ਼ਿੰਗਟਨ, 4 ਅਗਸਤ

ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ ‘ਤੇ ਹਿਰਾਸਤ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏਸੀਐੱਲਯੂ) ਅਨੁਸਾਰ 50 ਸਿੱਖਾਂ ਦੀਆਂ ਪੱਗਾਂ ਲਾਹ ਲਈਆਂ ਗਈਆਂ ਹਨ। ਯੂਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਅੰਕੜਿਆਂ ਦੇ ਅਨੁਸਾਰ ਅਕਤੂਬਰ 2021 ਤੋਂ ਸ਼ੁਰੂ ਹੋਏ ਵਿੱਤੀ ਸਾਲ ਵਿੱਚ 13,000 ਭਾਰਤੀ ਨਾਗਰਿਕਾਂ, ਜਿਨ੍ਹਾਂ ਵਿੱਚ ਬਹੁਤ ਸਾਰੇ ਪੰਜਾਬ ਦੇ ਵੀ ਸ਼ਾਮਲ ਹਨ, ਨੂੰ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਬਾਰਡਰ ਪੈਟਰੋਲ ਅਧਿਕਾਰੀਆਂ ਦੁਆਰਾ ਹਿਰਾਸਤ ਵਿੱਚ ਲਿਆ ਗਿਆ ਹੈ। 





News Source link

- Advertisement -

More articles

- Advertisement -

Latest article