29.1 C
Patiāla
Saturday, May 4, 2024

ਸਿੱਖ ਅਹਿਮੀਅਤ ਵਾਲੇ ਅਸਥਾਨਾਂ ਲਈ ਗੁਰੂ ਕ੍ਰਿਪਾ ਰੇਲ ਗੱਡੀ ਚਲਾਉਣ ਵਾਸਤੇ ਗੱਲਬਾਤ ਜਾਰੀ: ਕੇਂਦਰ

Must read


ਨਵੀਂ ਦਿੱਲੀ, 5 ਅਗਸਤ

ਸਰਕਾਰ ਨੇ ਅੱਜ ਰਾਜ ਸਭਾ ‘ਚ ਕਿਹਾ ਕਿ ਸਿੱਖਾਂ ਦੇ ਮਹੱਤਵਪੂਰਨ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਗੁਰੂ ਕ੍ਰਿਪਾ ਰੇਲਗੱਡੀ ਚਲਾਉਣ ਬਾਰੇ ਵੱਖ-ਵੱਖ ਸਬੰਧਤ ਧਿਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਸਿੱਟਾ ਨਿਕਲਦੇ ਹੀ ਇਸ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਉਪਰਲੇ ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਭਾਰਤੀ ਸੰਸਕ੍ਰਿਤੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਣ ਲਈ ਭਾਰਤ ਗੌਰਵ ਟਰੇਨ ਸ਼ੁਰੂ ਕੀਤੀ ਹੈ ਅਤੇ ਇਸ ਤਹਿਤ ਰਾਮਾਇਣ ਸਰਕਟ ਪਹਿਲੀ ਰੇਲ ਗੱਡੀ ਹੈ, ਜਿਸ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਵੈਸ਼ਨਵ ਨੇ ਦੱਸਿਆ ਕਿ ਇਸੇ ਲੜੀ ਵਿੱਚ ਦਿਵਿਆ ਕਾਸ਼ੀ ਅਤੇ ਸ਼ਿਰਡੀ ਸਾਈਂ ਬਾਬਾ ਰੇਲ ਗੱਡੀਆਂ ਵੀ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਸਬੰਧ ਵਿੱਚ ਟੂਰ ਅਪਰੇਟਰਾਂ, ਰਾਜ ਸੈਰ ਸਪਾਟਾ ਨਿਗਮਾਂ ਅਤੇ ਹੋਰ ਹਿੱਸੇਦਾਰਾਂ ਨੂੰ ਵੱਖ-ਵੱਖ ਰਾਜ ਸਰਕਾਰਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਕ੍ਰਿਪਾ ਰੇਲਗੱਡੀ ਸਬੰਧੀ ਦਿੱਲੀ, ਅੰਮ੍ਰਿਤਸਰ ਅਤੇ ਨਾਂਦੇੜ ਸਾਹਿਬ ਵਿੱਚ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਨਤੀਜਾ ਆਉਣ ’ਤੇ ਇਹ ਰੇਲ ਗੱਡੀ ਸ਼ੁਰੂ ਕਰ ਦਿੱਤੀ ਜਾਵੇਗੀ।





News Source link

- Advertisement -

More articles

- Advertisement -

Latest article