28.5 C
Patiāla
Friday, April 18, 2025

ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ’ਚ ਰੱਖੇ ਪੰਜਾਬ ਦੇ ਮਸਲੇ: ਚੀਮਾ

Must read


ਰਮੇਸ਼ ਭਾਰਦਵਾਜ

ਲਹਿਰਾਗਾਗਾ, 8 ਅਗਸਤ

ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਵਿੱਚ ਨੀਤੀ ਆਯੋਗ ਦੀ ਗਰਵਨਿੰਗ ਕੌਂਸਲ ਦੀ ਮੀਟਿੰਗ ਵਿੱਚ ਖੁਦ ਸ਼ਾਮਲ ਹੋ ਕੇ ਪੰਜਾਬ ਦੇ ਮੁੱਦੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਗੇ ਰੱਖ ਰਹੇ ਹਨ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਬਾਸਮਤੀ ਅਤੇ ਮੱਕੀ ਦੀ ਫ਼ਸਲ ਉੱਤੇ ਐੱਮਐੱਸਪੀ ਦੇਣ ਦੀ ਮੰਗ ਵੀ ਉਠਾਉਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਨੇ ਹਮੇਸ਼ਾ ਕੇਂਦਰ ਅੱਗੇ ਗੋਡੇ ਟੇਕੇ ਹਨ ਪਰ ਪੰਜਾਬ ਦੇ ਇਕੱਲੇ ਭਗਵੰਤ ਸਿੰਘ ਮਾਨ ਅਜਿਹੇ ਮੁੱਖ ਮੰਤਰੀ ਹਨ ਜੋ ਅੱਜ ਪੰਜਾਬ, ਖੇਤੀਬਾੜੀ ਤੇ ਇੰਡਸਟਰੀ ਦਾ ਪੱਖ ਰੱਖਣ ਲਈ ਨੀਤੀ ਆਯੋਗ ਦੀ ਮੀਟਿੰਗ ਵਿੱਚ ਖੁਦ ਪਹੁੰਚੇ ਹਨ। ਸ੍ਰੀ ਚੀਮਾ  ਅੱਜ ਇੱਥੇ ਆਮ ਆਦਮੀ ਪਾਰਟੀ ਦੇ ਆਗੂ ਕੰਵਰਜੀਤ ਸਿੰਘ ਕੁੱਕੀ ਲਦਾਲ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿੱਚ ਤਿਰੰਗਾ ਝੰਡਾ ਲਹਿਰਾਉਗੇ ਅਤੇ ਆਜ਼ਾਦੀ ਦਿਹਾੜੇ ਮੌਕੇ ਹੀ ਪੰਜਾਬ ਅੰਦਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 75 ਮੁਹੱਲਾ ਕਲੀਨਿਕ ਵੀ ਚਾਲੂ ਕੀਤੇ ਜਾਣਗੇ।





News Source link

- Advertisement -

More articles

- Advertisement -

Latest article