29.1 C
Patiāla
Saturday, May 4, 2024

ਕਿਸਾਨਾਂ ਤੇ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

Must read


ਸਿਮਰਤ ਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 9 ਅਗਸਤ

ਇਥੋਂ ਨਜ਼ਦੀਕੀ ਮਹਿਤਾ ਰੋਡ ‘ਤੇ ਅੱਡਾ ਨਵਾਂ ਪਿੰਡ ਵਿਖੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵੱਲੋਂ ਜਥੇਬੰਦੀ ਦੇ ਪ੍ਧਾਨ ਭੁਪਿੰਦਰ ਸਿੰਘ ਤੀਰਥਪੁਰਾ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇਤਾ ਲਖਬੀਰ ਸਿੰਘ ਨਿਜਾਮਪੁਰਾ ਨੇ ਕੇਂਦਰ ਸਰਕਾਰ ਨੇ ਕਿਸਾਨਾਂ ਨਾ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਬਿੱਲ ਨੂੰ ਤੁਰੰਤ ਵਾਪਸ ਲਿਆ ਜਾਵੇ। ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਤਰਸੇਮ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ, ਪ੍ਰਤਾਪ ਸਿੰਘ ਛੀਨਾ, ਧਰਮਿੰਦਰ ਸਿੰਘ, ਰਾਜਬੀਰ ਸਿੰਘ, ਪ੍ਰਤਾਪ ਸਿੰਘ, ਮਹਿਲ ਸਿੰਘ, ਹਰਜੀਤ ਸਿੰਘ, ਬਲਦੇਵ ਸਿੰਘ, ਬਲਵੰਤ ਸਿੰਘ, ਗੁਰਮੇਜ ਸਿੰਘ ਅਤੇ ਬਿਜਲੀ ਆਗੂ ਚਰਨਜੀਤ ਸਿੰਘ ਮੱਖਣਵਿੰਡੀ ਜਸਵਿੰਦਰ ਸਿੰਘ, ਜਸਪਾਲ ਸਿੰਘ, ਗੁਰਦਿਆਲ ਸਿੰਘ, ਲਖਵਿੰਦਰ ਸਿੰਘ ਤੇ ਲਖਬੀਰ ਸਿੱਘ ਨੇ ਸੰਬੋਧਨ ਕੀਤਾ।

ਸਰਦੂਲਗੜ੍ਹ(ਬਲਜੀਤ ਸਿੰਘ): ਸਰਕਾਰ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿੱਚ ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਬੋਰਡ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਸਰਦੂਲਗੜ੍ਹ ਵਿਖੇ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜਦੇ ਹੋਏ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਕਾਲੇ ਬਿੱਲੇ ਲਗਾ ਕੇ ਰੋਸ ਧਰਨਾ ਦਿੱਤਾ ਗਿਆ।

ਇਸ ਮੌਕੇ ਪ੍ਰਧਾਨ ਇਕਬਾਲ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ, ਗੁਰਭੇਜ ਸਿੰਘ ਤੇ ਹੋਰਾਂ ਨੇ ਕਿਹਾ ਕਿ ਬਿੱਲ ਤੁਰੰਤ ਵਾਪਸ ਲਿਆ ਜਾਵੇ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ।





News Source link

- Advertisement -

More articles

- Advertisement -

Latest article