38 C
Patiāla
Sunday, May 5, 2024

ਉੱਘੇ ਇਤਿਹਾਸਕਾਰ ਜਗਤਾਰ ਸਿੰਘ ਗਰੇਵਾਲ ਦਾ ਦੇਹਾਂਤ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 11 ਅਗਸਤ

ਪੰਜਾਬ ਦੀ ਇਤਿਹਾਸਕਾਰੀ ਵਿੱਚ ਇੱਕ ਯੁੱਗ ਦੀ ਸਮਾਪਤੀ ਹੋ ਗਈ ਹੈ। ਅੱਜ ਸ਼ਾਮ ਪੰਜਾਬ ਦੇ ਉੱਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ ਆਪਣੇ ਘਰ ਵਿੱਚ ਦੇਹਾਂਤ ਹੋ ਗਿਆ। ਉਹ ਪੰਜਾਬ ਯੂਨੀਵਰਸਿਟੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਰਹੇ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਬਾਨੀ ਸਨ ਤੇ ਬਾਅਦ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ। ਉਹ ਸ਼ਿਮਲਾ ਦੇ ਇੰਡੀਅਨ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਦੇ ਡਾਇਰੈਕਟਰ ਤੇ ਬਾਅਦ ਵਿੱਚ ਇਸ ਦੇ ਚੇਅਰਮੈਨ ਬਣੇ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮਸ੍ਰੀ ਨਾਲ ਨਿਵਾਜਿਆ। ਪ੍ਰੋ. ਗਰੇਵਾਲ ਨੇ 40 ਕਿਤਾਬਾਂ ਤੇ 100 ਤੋਂ ਵੱਧ ਖੋਜ ਪੱਤਰ ਲਿਖੇ। ਉਨ੍ਹਾਂ ਆਪਣੀ ਪੀਐੱਚਡੀ ਯੂਨੀਵਰਸਿਟੀ ਆਫ ਲੰਡਨ ਤੋਂ ਕੀਤੀ ਸੀ। 





News Source link

- Advertisement -

More articles

- Advertisement -

Latest article