29.5 C
Patiāla
Sunday, May 12, 2024

ਸੂਬੇ ’ਚ ਜਾਇਦਾਦ ਦੀ ਰਜਿਸਟ੍ਰੇਸ਼ਨ ਸਬੰਧੀ ਵੱਡੇ ਸੁਧਾਰ ਹੋਣ ਦੀ ਸੰਭਾਵਨਾ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 10 ਅਗਸਤ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਜਾਇਦਾਦ ਦੀ ਖਰੀਦ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਬਣਾਉਣ ਲਈ ਇੱਕ ਵਿਆਪਕ ਪ੍ਰਣਾਲੀ ਲੈ ਕੇ ਆ ਰਹੀ ਹੈ। 

ਉਹ ਅੱਜ ਇੱਥੇ ਪੰਜਾਬ ਭਵਨ ਵਿੱਚ ਆਪਣੇ ਦੋ ਕੈਬਨਿਟ ਸਾਥੀਆਂ ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਹਿੱਸਾ ਲੈ ਰਹੇ ਸਨ। 

ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਸ਼ਹਿਰਾਂ ਵਿੱਚ ਜਾਇਦਾਦ ਖਰੀਦਣ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਨੇ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐੱਨਓਸੀ ਸਬੰਧੀ ਸਾਰੇ ਮਸਲੇ ਜਲਦੀ ਹੀ ਹੱਲ ਕਰ ਲਏ ਜਾਣਗੇ ਕਿਉਂਕਿ ‘ਆਪ’ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਸੇਵਾਵਾਂ ਮੁਹੱਈਆ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਮੁੱਖ ਮੰਤਰੀ ਖੁਦ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਸ਼ਹਿਰੀ   ਖੇਤਰਾਂ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਅਤੇ ਯੋਜਨਾਬੱਧ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਚਰਚਾ ਕੀਤੀ ਹੈ। 

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸ਼ਾਦ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਮਾਲ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਤੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ ਹਾਜ਼ਰ ਸਨ। 

ਪੰਜਾਬ ਵਿੱਚ ਨਕਲੀ ਕੀਟਨਾਸ਼ਕ ਨਹੀਂ ਵਿਕਣ ਦਿਆਂਗੇ: ਧਾਲੀਵਾਲ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਇੱਥੇ ਕੀਟਨਾਸ਼ਕ ਕੰਪਨੀਆਂ ਦੇ ਨੁਮਾਇੰਦਿਆਂ ਦੇ ਇੱਕ ਵਫ਼ਦ ਨਾਲ ਮੀਟਿੰਗ ਦੌਰਾਨ ਤਾੜਨਾ ਕੀਤੀ ਹੈ ਕਿ ਕਿਸੇ ਨੂੰ ਵੀ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਕੀਟਨਾਸ਼ਕ ਵੇਚਣ ਦੀ ਹੀ ਪ੍ਰਵਾਨਗੀ ਦਿੱਤੀ ਜਾਵੇ। ਧਾਲੀਵਾਲ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਢਿੱਲ ਮੱਠ ਵਾਲੇ ਰਵੱਈਏ ਕਾਰਨ ਸੂਬੇ ਵਿੱਚ ਕੀਟਨਾਸ਼ਕ ਅਤੇ ਦਵਾਈਆਂ ਵਿਕਦੀਆਂ ਰਹੀਆਂ, ਜਿਸ ਕਾਰਨ ਸੂਬੇ ਦੀਆਂ ਫਸਲਾਂ, ਮਿੱਟੀ ਤੇ ਪੌਣ-ਪਾਣੀ ਤੋਂ ਇਲਾਵਾ ਲੋਕਾਂ ਦੀ ਸਿਹਤ ’ਤੇ ਮਾਰੂ ਅਸਰ ਪਏ ਹਨ। ਉਨ੍ਹਾਂ ਨੇ ਨਕਲੀ ਕੀਟਨਾਸ਼ਕ ਅਤੇ ਦਵਾਈਆਂ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਜ਼ਾਰ ਵਿਚ ਅਜਿਹਾ ਕਰਦਾ ਕੋਈ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 





News Source link

- Advertisement -

More articles

- Advertisement -

Latest article