45.8 C
Patiāla
Saturday, May 18, 2024

ਸਨਅਤਕਾਰਾਂ ਨੇ ਇਕਤੱਰਤਾ ਮੌਕੇ ਮਸਲੇ ਵਿਚਾਰੇ

Must read


ਖੇਤਰੀ ਪ੍ਰਤੀਨਿਧ

ਐੱਸ.ਏ.ਐੱਸ.ਨਗਰ (ਮੁਹਾਲੀ), 11 ਅਗਸਤ

ਮੁਹਾਲੀ ਸਮਾਲ ਇੰਡਸਟਰੀਜ਼ ਵੈਲਫੇਅਰ ਸੁਸਾਇਟੀ ਵੱਲੋਂ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਭਵਨ ਵਿੱਚ ਆਪਣੀਆਂ ਮੰਗਾਂ ਸਬੰਧੀ ਚਰਚਾ ਕਰਨ ਲਈ ਇਕੱਤਰਤਾ ਕੀਤੀ ਗਈ। ਇਸ ਮੌਕੇ ‘ਆਪ’ ਦੇ ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਅਤੇ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਸੁਸਾਇਟੀ ਦੇ ਪ੍ਰਧਾਨ ਸੀਪੀ ਸਿੰਘ ਨੇ ਇਸ ਮੌਕੇ ਉਦਯੋਗਪਤੀਆਂ ਨੂੰ 250 ਗਜ਼ ਦੇ ਪਲਾਟ ਅਲਾਟ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਸਮਾਲ ਇੰਡਸਟਰੀ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਚਾਨਣਾ ਪਾਇਆ ਅਤੇ ਹੁਕਮਰਾਨ ਧਿਰ ਦੇ ਆਗੂਆਂ ਨੂੰ ਮੰਗ ਪੱਤਰ ਵੀ ਸੌਂਪਿਆ।

ਵਿਨੀਤ ਵਰਮਾ ਨੇ ਇਸ ਮੌਕੇ ਆਖਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਸਿਰਫ ਸਨਅਤਕਾਰਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਬਲਕਿ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਆਪਣਾ ਭਾਈਵਾਲ ਮੰਨਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁਹਾਲੀ ਦੇ ਉਦਯੋਗਪਤੀਆਂ ਦੇ ਮਸਲੇ ਹੱਲ ਕਰਾਉਣ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।



News Source link

- Advertisement -

More articles

- Advertisement -

Latest article