44.9 C
Patiāla
Wednesday, May 22, 2024

ਰਾਜਨਾਥ ਸਿੰਘ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈ ਕੇ ਪਰਤੇ ਜਵਾਨਾਂ ਨਾਲ ਮੁਲਾਕਾਤ

Must read


ਨਵੀਂ ਦਿੱਲੀ, 12 ਅਗਸਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈ ਕੇ ਪਰਤੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਭਾਰਤ ਨੇ 28 ਜੁਲਾਈ ਤੋਂ 8 ਅਗਸਤ ਤੱਕ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ 18 ਸੋਨ, 15 ਚਾਂਦੀ ਤੇ 22 ਕਾਂਸੀ ਦੇ ਤਗ਼ਮੇ ਜਿੱਤੇ ਹਨ। ਰਾਜਨਾਥ ਸਿੰਘ ਨੇ ਟਵੀਟ ਕੀਤਾ, ‘‘ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਫੌਜ ਦੇ ਜਵਾਨਾਂ ਨਾਲ ਸ਼ਾਨਦਾਰ ਮੁਲਾਕਾਤ ਹੋਈ।’’ ਰੱਖਿਆ ਮੰਤਰੀ ਨੇ ਟਵੀਟ ’ਚ ਕਿਹਾ, ‘‘ਉਨ੍ਹਾਂ ਨੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਆਪਣੀਆਂ ਪ੍ਰਾਪਤੀਆਂ ਨਾਲ ਦੇਸ਼ ਦਾ ਮਾਣ ਵਧਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।’’ ਰਾਜਨਾਥ ਸਿੰਘ ਨੇ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। -ਪੀਟੀਆਈ





News Source link

- Advertisement -

More articles

- Advertisement -

Latest article