36.1 C
Patiāla
Saturday, May 4, 2024

ਕਰੋਨਾ: ਪੰਜਾਬ ਵਿੱਚ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਅਗਸਤ

ਪੰਜਾਬ ਵਿੱਚ ਕਰੋਨਾ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਲੋਕਾਂ ਨੂੰ ਚੌਕਸੀ ਵਰਤਣ ਅਤੇ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸੂਬੇ ਦੇ ਗ੍ਰਹਿ ਵਿਭਾਗ ਨੇ ਸਾਰੀਆਂ ਡਿਵੀਜ਼ਨਾਂ, ਡਿਪਟੀ ਕਮਿਸ਼ਨਰਾਂ, ਜ਼ੋਨਲ ਪੁਲੀਸ ਦੇ ਆਈਜੀ, ਪੁਲੀਸ ਕਮਿਸ਼ਨਰਾਂ ਤੇ ਸਿਵਲ ਸਰਜਨਾਂ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤੇ ਹਨ। ਹੁਕਮਾਂ ਵਿੱਚ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਹਸਪਤਾਲਾਂ, ਲੈਬਾਂ, ਸੈਂਪਲ ਇਕੱਠੇ ਕਰਨ ਵਾਲੇ ਸੈਂਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਰੋਨਾ ਦੀ ਜਾਂਚ ਲਈ ਕੀਤੇ ਜਾਣ ਵਾਲੇ ਟੈਸਟਾਂ ਤੋਂ ਇਲਾਵਾ ਕਰੋਨਾ ਪਾਜ਼ੇਟਿਵ ਤੇ ਨੈਗੇਟਿਵ ਮਰੀਜ਼ਾਂ ਦੀ ਸੂਚੀ ਸਰਕਾਰ ਦੇ ਕੋਵਾ ਪੋਰਟਲ ’ਤੇ ਅਪਲੋਡ ਕਰਨ ਅਤੇ ਨਾਲ ਹੀ ਇਸ ਦੀ ਸੂਚਨਾ ਸਬੰਧਤ ਜ਼ਿਲ੍ਹਾ ਤੇ ਰਾਜ ਕੋਵਿਡ-19 ਸੈੱਲ ਨੂੰ ਦਿੱਤੀ ਜਾਵੇ।





News Source link

- Advertisement -

More articles

- Advertisement -

Latest article