24 C
Patiāla
Friday, May 3, 2024

ਡਾ. ਗੁਰਪ੍ਰੀਤ ਕੌਰ ਮਾਨ ਦੀ ਅਗਵਾਈ ਹੇਠ ‘ਤਿਰੰਗਾ ਯਾਤਰਾ’ ਕੱਢੀ

Must read


ਹਰਦੀਪ ਸਿੰਘ ਸੋਢੀ

ਧੂਰੀ, 13 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਧੂਰੀ ਹਲਕੇ ਵਿੱਚ ‘ਤਿਰੰਗਾ ਯਾਤਰਾ’ ਕੱਢੀ ਗਈ। ਇਸ ਮੌਕੇ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਮੌਜੂਦ ਸਨ। ਸ਼ਹਿਰ ਦੇ ਬਾਰੂਮੱਲ ਧਰਮਸ਼ਾਲਾ ਤੋਂ ਸ਼ੁਰੂ ਹੋਈ ‘ਤਿਰੰਗਾ ਯਾਤਰਾ’ ਵਿੱਚ ਇਲਾਕੇ ਦੀਆਂ ਔਰਤਾਂ ਅਤੇ ਪੰਚਾਂ, ਸਰਪੰਚਾਂ, ਨਗਰ ਕੌਸਲਰਾਂ ਆਦਿ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਾਰਕੁਨਾਂ ਨੇ ‘ਭਾਰਤ ਮਾਤਾ ਕੀ ਜੈ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਵੀ ਲਗਾਏ। ਰਸਤੇ ਵਿੱਚ ਥਾਂ-ਥਾਂ ਵਪਾਰੀਆਂ ਨੇ ਫੁੱਲਾਂ ਦੀ ਵਰਖਾ ਨਾਲ ਇਸ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਉਂਕਾਰ ਸਿੰਘ ਸਿੱਧੂ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ, ਘੱਟ ਗਿਣਤੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਡਾ. ਅਨਵਰ ਭਸੌੜ, ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ, ਸਤਿੰਦਰ ਸਿੰਘ ਚੱਠਾ, ਅਮਰਦੀਪ ਸਿੰਘ ਧਾਂਦਰਾ, ਬਲਵਿੰਦਰ ਸਿੰਘ ਬਿੱਲੂ, ਨਗਰ ਕੌਂਸਲ ਦੀ ਪ੍ਰਧਾਨ ਪੁਸ਼ਪਾ ਰਾਣੀ ਤਾਇਲ, ਸਾਬਕਾ ਪ੍ਰਧਾਨ ਸੰਦੀਪ ਕੁਮਾਰ ਤਾਇਲ, ਵਿਕਾਸ ਜੈਨ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਹਰਪ੍ਰੀਤ ਸਿੰਘ ਮੀਮਸਾ, ਗੁਰਪ੍ਰੀਤ ਸਿੰਘ ਗਿੱਲ, ਪ੍ਰੀਤ ਧੂਰੀ, ਅਨਿਲ ਮਿੱਤਲ, ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਗੁਰੀ ਮਾਨ ਆਦਿ ਨੇ ਵੀ ਸ਼ਿਰਕਤ ਕੀਤੀ।

 ਤਿਰੰਗਾ ਯਾਤਰਾ ਦੀ ਅਗਵਾਈ ਕਰਦੇ ਹੋਏ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ।

ਉਧਰ, ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ‘ਤਿਰੰਗਾ ਯਾਤਰਾ’ ਕੱਢੀ ਗਈ, ਜੋ ਸਥਾਨਕ ਸ਼ਹਿਰ ਦੇ ਰੇਲਵੇ ਚੌਕ ਤੋਂ ਰਵਾਨਾ ਹੋਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਨੀਸ਼ ਗਰਗ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ, ਸਾਬਕਾ ਚੇਅਰਮੈਨ ਅੱਛਰਾ ਸਿੰਘ ਭਲਵਾਨ, ਬਲਾਕ ਕਾਂਗਰਸ ਦੇ ਸਰਪੰਚ ਹਰਦੀਪ ਸਿੰਘ ਦੌਲਤਪੁਰ, ਵੀਰਪਾਲ ਸਿੰਘ ਕਾਕਾ ਤੂਰ, ਗੁਰਪਿਆਰ ਸਿੰਘ ਧੂਰਾ, ਸਰਪੰਚ ਮਿੱਠੂ ਲੱਡਾ, ਅਸ਼ਵਨੀ ਮਿੱਠੂ, ਮਹਾਂਵੀਰ ਸਿੰਘ (ਦੋਵੇਂ ਕੌਂਸਲਰ), ਸਾਬਕਾ ਕੌਂਸਲਰ ਦਰਸ਼ਨ ਦਰਸ਼ੀ ਆਦਿ ਵੀ ਮੌਜੂਦ ਸਨ।





News Source link

- Advertisement -

More articles

- Advertisement -

Latest article