40.7 C
Patiāla
Saturday, May 4, 2024

ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਵੱਲੋਂ ਤਿੰਨ ਦਿਨ ਦੀ ਹੜਤਾਲ ਸ਼ੁਰੂ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 14 ਅਗਸਤ

ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਦੀ ਸੂਬਾਈ ਕਮੇਟੀ ਦੇ ਸੱਦੇ ’ਤੇ ਅੱਜ ਤੋਂ ਰਾਜ ਭਰ ਵਿੱਚ ਤਿੰਨ ਦਿਨ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਮੁਤਾਬਕ 15 ਅਗਸਤ ਨੂੰ ਲੁਧਿਆਣਾ ’ਚ ਮਨਾਏ ਜਾ ਰਹੇ ਸੂਬਾ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ।

ਯੂਨੀਅਨ ਦੀ ਮੰਗ ਹੈ ਕਿ ਉਨ੍ਹਾਂ ਨੂੰ ਸਰਕਾਰ ਵਾਅਦੇ ਮੁਤਾਬਕ ਪੱਕਾ ਕਰੇ ਤੇ ਹਰ ਮਹੀਨੇ ਦੀ ਤਨਖਾਹ ਵੇਲੇ ਸਿਰ ਖਾਤਿਆਂ ਵਿੱਚ ਪਾਏ। ਰਾਜ ਅੰਦਰ ਪਨਬੱਸ ਅਤੇ ਪੀਆਰਟੀਸੀ ਦੇ 27 ਡਿਪੂਆਂ ਦੇ ਗੇਟਾਂ ਅੱਗੇ 8000 ਕੱਚੇ ਮੁਲਾਜ਼ਮ ਧਰਨੇ ‘ਤੇ ਬੈਠਣ ਦਾ ਦਾਅਵਾ ਕੀਤਾ ਗਿਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰੀ ਵਿਭਾਗਾਂ ਨੂੰ ਬਚਾਉਣ ਅਤੇ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਮਾਫੀਆ ਖਤਮ ਕਰਨ ਸਮੇਤ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਦੀ ਗੱਲ ਕਰਦੀ ਸੀ।

ਮਾਨਸਾ ’ਚ ਹੜਤਾਲ ਕਾਰਨ ਪ੍ਰੇਸ਼ਾਨ ਲੋਕ।-ਫੋਟੋ: ਮਾਨ

ਪਿਛਲੇ ਸਮੇਂ ਵਿੱਚ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਦੇ ਕਹਿਣ ’ਤੇ ਹੜਤਾਲ ਮੁਲਤਵੀ ਕਰ ਦਿੱਤੀ ਗਈ ਸੀ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 7 ਦਿਨ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਸੀ। 2 ਤੋਂ ਢਾਈ ਮਹੀਨੇ ਬੀਤਣ ਦੇ ਬਾਵਜੂਦ ਕੋਈ ਹੱਲ ਨਹੀਂ ਕੱਢਿਆ ਗਿਆ। ਜਥੇਬੰਦੀ ਨੇ ਕਿਹਾ ਕਿ ਕਿਲੋਮੀਟਰ ਸਕੀਮ ਬੱਸਾਂ ਪ੍ਰਾਈਵੇਟ ਮਾਲਕਾਂ ਦੀਆਂ ਪਾਉਣ ਦੇ ਫੈਸਲੇ ਨਾਲ, ਯੂਨੀਅਨ ਨੂੰ ਸਪੱਸ਼ਟ ਹੋ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਵਾਲੇ ਪਾਸੇ ਚੱਲੀ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਪੱਕੀ ਭਰਤੀ ਕਰਨ ਦੀ ਥਾਂ ’ਤੇ ਆਊਟ ਸੋਰਸਿੰਗ ’ਤੇ ਕੇਵਲ 9100 ਰੁਪਏ ਉਪਰ ਭਰਤੀ ਕਰਨ ਦੀ ਤਿਆਰੀ ਇਸ ਗੱਲ ਨੂੰ ਸਿੱਧ ਕਰਦੀ ਹੈ ਕਿ ਨੀਤੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਤੋਂ ਕੁੱਝ ਪਿੱਛੇ ਨਹੀਂ। ਇਸੇ ਦੌਰਾਨ ਪਤਾ ਲੱਗਿਆ ਹੈ ਕਿ ਪੀਆਰਟੀਸੀ ਦੇ ਪੱਕੇ ਮੁਲਾਜ਼ਮ ਬੱਸਾਂ ਨੂੰ ਚਲਾ ਰਹੇ ਹਨ। ਪ੍ਰਾਈਵੇਟ ਬੱਸ ਕੰਪਨੀਆਂ ਨੂੰ ਇਸ ਹੜਤਾਲ ਦੀ ਮੌਜ਼ ਲੱਗ ਗਈ ਹੈ।



News Source link

- Advertisement -

More articles

- Advertisement -

Latest article