ਨਿਊਯਾਰਕ (ਅਮਰੀਕਾ), 14 ਅਗਸਤ
ਪ੍ਰਸਿੱਧ ਲੇਖਕ ਸਲਮਾਨ ਰਸ਼ਦੀ ਨੂੰ ਹੁਣ ਵੈਂਟੀਲੇਟਰ ਲਾਹ ਲਿਆ ਗਿਆ ਹੈ ਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਹ ਗੱਲਬਾਤ ਕਰ ਰਹੇ ਹਨ। ਬੀਤੇ ਦਿਨ ਸਮਾਗਮ ਦੌਰਾਨ ਸਟੇਜ ‘ਤੇ ਉਨ੍ਹਾਂ ਨੂੰ ਚਾਕੂ ਮਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।