30.8 C
Patiāla
Friday, May 17, 2024

ਪਾਕਿਸਤਾਨ ਦੇ ਗੁਰਦੁਆਰੇ ’ਚ ਲਹਿਰਾਇਆ ਕੌਮੀ ਝੰਡਾ

Must read


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 14 ਅਗਸਤ

ਪਾਕਿਸਤਾਨ ਦੇ ਕੁਝ ਸਿੱਖਾਂ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਇੱਕ ਗੁਰਦੁਆਰੇ ਵਿੱਚ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਹੈ। ਇਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਕੁਝ ਸਿੱਖ ਜਿਨ੍ਹਾਂ ਨੇ ਹਰੀਆਂ ਦਸਤਾਰਾਂ ਸਜਾਈਆਂ ਹੋਈਆਂ ਹਨ ਅਤੇ ਪਾਕਿਸਤਾਨੀ ਝੰਡੇ ਫੜੇ ਹੋਏ ਹਨ, ਪਾਕਿਸਤਾਨੀ ਆਜ਼ਾਦੀ ਦਿਵਸ ਦੀ ਵਧਾਈ ਦੇ ਰਹੇ ਹਨ। ਉਹ ਪਾਕਿਸਤਾਨ ਆਜ਼ਾਦੀ ਦਿਵਸ ’ਤੇ ਨਾਅਰੇ ਵੀ ਲਾਉਂਦੇ ਹਨ। ਉਹ ਉੱਥੇ ਹਾਜ਼ਰ ਮੀਡੀਆ ਨੂੰ ਦੱਸਦੇ ਹਨ ਕਿ ਜਲਦੀ ਹੀ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਜਾਵੇਗੀ। ਉਸ ਵੀਡੀਓ ਤੋਂ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਜਿਵੇਂ ਇਹ ਗੁਰਦੁਆਰਾ ਕਰਤਾਰਪੁਰ ਸਾਹਿਬ ਹੋਵੇ।

ਇਸ ਮਾਮਲੇ ਵਿਚ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਆਖਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਦੇ ਕੈਂਪਸ ਵਿੱਚ ਸਿਰਫ਼ ਖ਼ਾਲਸਈ ਨਿਸ਼ਾਨ ਸਾਹਿਬ ਨੂੰ ਹੀ ਲਹਿਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਣਗੇ ਕਿ ਅਜਿਹੀ ਸਿੱਖ ਮਰਿਆਦਾ ਖ਼ਿਲਾਫ਼ ਕਾਰਵਾਈ ਨੂੰ ਰੋਕਿਆ ਜਾਵੇ।





News Source link

- Advertisement -

More articles

- Advertisement -

Latest article