35.7 C
Patiāla
Friday, May 10, 2024

ਕਿਸਾਨਾਂ ਵੱਲੋਂ ਅਗਨੀਪਥ ਯੋਜਨਾ ਖ਼ਿਲਾਫ਼ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ

Must read


ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 16 ਅਗਸਤ

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਅਪੀਲ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਫੌਜ ਦੀ ਭਰਤੀ ਸਬੰਧੀ ਅਗਨੀਪਥ ਯੋਜਨਾ ਅਤੇ ਲਾਵਾਰਿਸ ਪਸ਼ੂਆਂ ਕਾਰਨ ਫ਼ਸਲਾਂ ਦੇ ਉਜਾੜੇ ਸਬੰਧੀ ਅੱਜ ਮੁਹਾਲੀ ਵਿੱਚ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਫ਼ਸਲਾਂ ਦਾ ਉਜਾੜਾ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿੱਜੀ ਦਖ਼ਲ ਦੇ ਕੇ ਇਸ ਮਸਲੇ ਦਾ ਪੱਕਾ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ਵਿੱਚ ਏਡੀਸੀ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਲਿਖੇ ਦੋ ਵੱਖੋ-ਵੱਖਰੇ ਮੰਗ ਪੱਤਰ ਦਿੱਤੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਸਕੱਤਰ ਜਨਰਲ ਜਸਪਾਲ ਸਿੰਘ ਨਿਆਮੀਆਂ ਅਤੇ ਮੁੱਖ ਬੁਲਾਰੇ ਨਛੱਤਰ ਸਿੰਘ ਬੈਦਵਾਨ ਨੇ ‘ਅਗਨੀਪਥ’ ਸਕੀਮ ਨੂੰ ਨੌਜਵਾਨ ਵਿਰੋਧੀ ਦੱਸਦਿਆਂ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਅਤੇ ਪਿੰਡਾਂ ਵਿੱਚ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਭੇਜਣ ਅਤੇ ਦਵਾਈਆਂ ਦਾ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸੜਕਾਂ ਦੇ ਨਿਰਮਾਣ ਲਈ ਗ੍ਰਹਿਣ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਭਾਅ ਅਨੁਸਾਰ ਮੁਆਵਜ਼ਾ ਦੇਣ ਅਤੇ ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਜਸਵੰਤ ਸਿੰਘ ਪੂਨੀਆ, ਜਸਪਾਲ ਸਿੰਘ ਲਾਂਡਰਾਂ, ਗੁਰਮੁੱਖ ਸਿੰਘ ਨਿਊ ਲਾਂਡਰਾਂ, ਹਰਵਿੰਦਰ ਸਿੰਘ, ਕਰਮ ਸਿੰਘ ਬਲਾਕ ਪ੍ਰਧਾਨ ਡੇਰਾਬੱਸੀ, ਪ੍ਰੇਮ ਸਿੰਘ ਅਤੇ ਹੋਰਨਾਂ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।  





News Source link

- Advertisement -

More articles

- Advertisement -

Latest article