42.9 C
Patiāla
Sunday, May 19, 2024

ਕਿਸਾਨਾਂ ਵੱਲੋਂ ਲਖੀਮਪੁਰ ਖੀਰੀ ਵਿੱਚ ਤਿੰਨ ਰੋਜ਼ਾ ਅੰਦੋਲਨ ਸ਼ੁਰੂ

Must read


ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਅਗਸਤ

ਮੁੱਖ ਅੰਸ਼

  • ਚਾਰ ਕਿਸਾਨਾਂ ਅਤੇ ਪੱਤਰਕਾਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ

ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਦਾ ਲਖੀਮਪੁਰ ਸ਼ਹਿਰ ਦੀ ਰਾਜਾਪੁਰ ਮੰਡੀ ਸਮਿਤੀ ’ਚ ਤਿੰਨ ਰੋਜ਼ਾ ਧਰਨਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੀਆਂ ਮੰਗਾਂ ਵਿੱਚ ਪਿਛਲੇ ਸਾਲ ਅਕਤੂਬਰ ਵਿੱਚ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਚਾਰ ਕਿਸਾਨਾਂ ਦੀ ਰਿਹਾਈ ਵੀ ਸ਼ਾਮਲ ਹੈ। ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਵਿੱਚੋਂ ਇੱਕ ਹੈ ਜਿਸ ਵਿੱਚ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਦੀ ਮੌਤ ਹੋਈ ਸੀ। ਧਰਨੇ ਵਿੱਚ ਯੂਪੀ ਤੋਂ ਇਲਾਵਾ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਸਮੇਤ ਕਰੀਬ 20 ਰਾਜਾਂ ਦੇ ਹਜ਼ਾਰਾਂ ਕਿਸਾਨ ਸ਼ਾਮਲ ਹਨ। ਧਰਨੇ ਨੂੰ ਅੱਜ ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ, ਬੂਟਾ ਸਿੰਘ ਬੁਰਜਗਿੱਲ, ਮੇਧਾ ਪਾਟੇਕਰ, ਡਾ. ਆਸ਼ੀਸ਼ ਮਿੱਤਲ, ਰਣਜੀਤ ਸਿੰਘ ਰਾਜੂ, ਰਵੀ ਆਜ਼ਾਦ ਆਦਿ ਪ੍ਰਮੁੱਖ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਰਾਕੇਸ਼ ਟਿਕੈਤ, ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰਾਂ ਨੇ ਲਖੀਮਪੁਰ ਖੀਰੀ ’ਚ ਦਰੜੇ ਗਏ ਚਾਰ ਕਿਸਾਨਾਂ ਅਤੇ ਪੱਤਰਕਾਰ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਲਖੀਮਪੁਰ ਖੀਰੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਏ ਧਰਨੇ ਚ ਸ਼ਾਮਲ ਕਿਸਾਨ ਅਤੇ ਬੀਬੀਆਂ।

ਬੁਲਾਰਿਆਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨ ਅਤੇ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸ਼ਹਾਦਤ ਨੂੰ 10 ਮਹੀਨੇ ਬੀਤ ਚੁੱਕੇ ਹਨ ਪਰ ਕਤਲ ਦੇ ਸਾਜ਼ਿਸ਼ਘਾੜਿਆਂ ਦਾ ਸਰਕਾਰ ਵਿੱਚ ਬਣੇ ਰਹਿਣਾ ਸ਼ਰਮਨਾਕ ਹੈ। ਕਿਸਾਨਾਂ ਨੇ ਬੇਕਸੂਰ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਝੂਠੇ ਕੇਸ ਵਾਪਸ ਲੈਣ ਦੀ ਮੰਗ ਦੁਹਰਾਈ। ਸਾਰੇ ਬੁਲਾਰਿਆਂ ਨੇ ਐੱਮਐੱਸਪੀ ਸਬੰਧੀ ਗਈ ਕਮੇਟੀ ਨੂੰ ਕਿਸਾਨ ਵਿਰੋਧੀ ਦੱਸਿਆ ਅਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਦੇਸ਼ ਵਿਆਪੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ’ਤੇ ਵੀ ਜ਼ੋਰ ਦਿੱਤਾ, ਜਿਨ੍ਹਾਂ ਵਿੱਚ ਗੰਨਾ ਮਿੱਲਾਂ ’ਤੇ ਵਿਆਜ ਸਮੇਤ ਕਿਸਾਨਾਂ ਦੇ ਬਕਾਏ ਦੀ ਤੁਰੰਤ ਅਦਾਇਗੀ, ਖੇਤੀ ਲਈ ਮੁਫ਼ਤ ਬਿਜਲੀ, ਟਿਊਬਵੈੱਲ ਕੁਨੈਕਸ਼ਨ ’ਤੇ ਮੀਟਰ ਅਤੇ ਘਰੇਲੂ ਕੁਨੈਕਸ਼ਨਾਂ ’ਤੇ ਪ੍ਰੀ ਪੇਡ ਮੀਟਰ, ਸਾਰੇ ਘਰੇਲੂ ਕੁਨੈਕਸ਼ਨਾਂ ’ਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਆਦਿ ਦੀ ਮੰਗ ਕੀਤੀ ਗਈ। ਲਖੀਮਪੁਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਕਈ ਪੀੜ੍ਹੀਆਂ ਤੋਂ ਖੇਤੀ ਕਰਦੇ ਆ ਰਹੇ ਕਿਸਾਨਾਂ ਨੂੰ ਬੇਦਖ਼ਲ ਕਰਨ ਦੀ ਕਾਰਵਾਈ ’ਤੇ ਯੋਗੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮੋਰਚੇ ਨੇ ਇਸ ਮਾਮਲੇ ਵਿੱਚ ਲਾਏ ਗਏ ਸਾਰੇ ਨੋਟਿਸ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ।

ਧਰਨੇ ਦੀ ਨਹੀਂ ਦਿੱਤੀ ਗਈ ਹੈ ਇਜਾਜ਼ਤ

ਬੀਕੇਯੂ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਧਰਨਾ ਲਗਾਉਣ ਦੀ ਆਗਿਆ ਮੰਗੀ ਗਈ ਸੀ। ਜ਼ਿਲ੍ਹਾ ਮੈਜਿਸਟਰੇਟ ਮਹਿੰਦਰ ਬਹਾਦੁਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਧਰਨਾ ਦੇਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਰਨਾ ਜਨਤਕ ਸਥਾਨ ’ਤੇ ਦਿੱਤਾ ਜਾ ਰਿਹਾ ਹੈ ਅਤੇ ਇਹ ਆਮ ਲੋਕਾਂ ਲਈ ਰੁਕਾਵਟ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਮਹਾਮਾਰੀ ਕਾਰਨ ਵੀ ਇਕੱਠ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਤਿਆਰੀ ਕਮੇਟੀ ਦੇ ਬਲਜਿੰਦਰ ਸਿੰਘ ਮਾਨ ਨੇ ਪ੍ਰਸ਼ਾਸਨ ਵੱਲੋਂ ਸਹਿਯੋਗ ਨਾ ਦੇਣ ਦੀ ਆਲੋਚਨਾ ਕੀਤੀ।

News Source link

- Advertisement -

More articles

- Advertisement -

Latest article