42.9 C
Patiāla
Sunday, May 19, 2024

ਮੁਹਾਲੀ: ਪ੍ਰੀਤਮ ਸਿੰਘ ਕੁਮੇਦਾਨ ਦਾ ਸਸਕਾਰ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 19 ਅਗਸਤ

ਉੱਘੇ ਵਾਤਾਵਰਨ ਪ੍ਰੇਮੀ ਅਤੇ ਸਾਬਕਾ ਪੀਸੀਐੱਸ ਅਫ਼ਸਰ ਪ੍ਰੀਤਮ ਸਿੰਘ ਕੁਮੇਦਾਨ (100), ਜਿਨ੍ਹਾਂ ਦਾ ਬੀਤੀ ਸ਼ਾਮ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਦੇਹਾਂਤ ਹੋਇਆ ਸੀ, ਦਾ ਅੱਜ ਇਥੇ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਤਰਫੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਸਿੰਘ, ਏਡੀਸੀ ਅਮਨਿੰਦਰ ਕੌਰ ਬਰਾੜ, ਐੱਸਡੀਐੱਮ ਸਰਬਜੀਤ ਕੌਰ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

ਆਗੂਆਂ ਨੇ ਪ੍ਰੀਤਮ ਸਿੰਘ ਕੁੰਮੇਦਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰੇਮੀ ਅਤੇ ਪੰਜਾਬ ਦੇ ਹੱਕਾਂ ਦੇ ਪਹਿਰੇਦਾਰ ਕੁੰਮੇਦਾਨ ਦੀ ਮੌਤ ਨਾਲ ਸੂਬੇ ਨੂੰ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਸ੍ਰੀ ਪ੍ਰੀਤਮ ਸਿੰਘ ਕੁਮੇਦਾਨ ਪੰਜਾਬ ਦੇ ਦਰਿਆਈ ਪਾਣੀਆਂ, ਇਲਾਕਿਆਂ ਅਤੇ ਹਰ ਖੋਹੇ ਗਏ ਹੱਕਾਂ ਲਈ ਉਮਰ ਭਰ ਪਹਿਰੇਦਾਰੀ ਕਰਦੇ ਰਹੇ ਹਨ। ਇਸ ਬਿਰਧ ਅਵਸਥਾ ਵਿੱਚ ਵੀ ਉਹ ਆਪਣੇ ਮਿਸ਼ਨ ਤੋਂ ਕਦੇ ਪਿੱਛੇ ਨਹੀਂ ਹਟੇ।

News Source link

- Advertisement -

More articles

- Advertisement -

Latest article