41 C
Patiāla
Saturday, May 4, 2024

ਪੰਜਾਬ ਖੇਡ ਮੇਲੇ ’ਚ ਪੰਜ ਲੱਖ ਖਿਡਾਰੀ ਹਿੱਸਾ ਲੈਣਗੇ: ਮੀਤ ਹੇਅਰ

Must read


ਕਰਮਜੀਤ ਸਿੰਘ ਚਿੱਲਾ/ਡਾ. ਹਿਮਾਸ਼ੂ ਸੂਦ

ਐੱਸਏਐੱਸ ਨਗਰ/ਫ਼ਤਿਹਗੜ੍ਹ ਸਾਹਿਬ, 17 ਅਗਸਤ

ਖੇਡ ਵਿਭਾਗ ਵੱਲੋਂ ਸੂਬੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਸਬੰਧੀ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ। ਇਸ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦਿੱਤੀ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿੱਚ ਖੇਡਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸਨ। ਇਸ ਸਬੰਧੀ ਉਨ੍ਹਾਂ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿੱਚ ਅਧਿਕਾਰੀਆਂ ਤੇ ਜ਼ਿਲ੍ਹੇ ਦੇ ਖਿਡਾਰੀਆਂ ਨਾਲ ਮੀਟਿੰਗ ਕੀਤੀ।  ਉਨ੍ਹਾਂ ਮੁਹਾਲੀ ਵਿੱਚ ਕਿਹਾ ਕਿ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਵਿਭਾਗ ਦੇ ਪੋਰਟਲ ਉੱਤੇ 25 ਅਗਸਤ ਤੱਕ ਆਨ ਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ। 

 ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ ਪਹਿਲੀ ਤੋਂ 7 ਸਤੰਬਰ, ਜ਼ਿਲ੍ਹਾ ਪੱਧਰੀ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ 10 ਤੋਂ 21 ਅਕਤੂਬਰ ਤੱਕ ਹੋਣਗੇ। ਅੰਡਰ-14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। 

 ਉਨ੍ਹਾਂ ਦੱਸਿਆ ਕਿ ਖੇਡਾਂ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ  ਕੁੱਲ 6 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ਖਿਡਾਰੀਆਂ ਦੇ ਡੋਪ ਟੈਸਟ ਕੀਤੇ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ ਹਾਜ਼ਰ ਸਨ। 

ਰੂਪਨਗਰ (ਜਗਮੋਹਨ ਸਿੰਘ): ਇੱਥੇ ਅੱਜ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ, ਜ਼ਿਲ੍ਹਾ ਪੁਲੀਸ ਮੁਖੀ ਸਨਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ ਹਾਜ਼ਰ ਸਨ।

ਤਗ਼ਮਾ ਜਿੱਤਣ ਵਾਲਿਆਂ ਨੂੰ ਮਿਲੇਗੀ ਪੱਕੀ ਨੌਕਰੀ: ਮੀਤ ਹੇਅਰ

ਫ਼ਤਹਿਗੜ੍ਹ ਸਾਹਿਬ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਖੇਡ ਮੇਲਾ-2022 ਸਬੰਧੀ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿੱਚ ਅਧਿਕਾਰੀਆਂ ਤੇ ਜ਼ਿਲ੍ਹੇ ਦੇ ਖਿਡਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲਿਆ ਰਹੀ ਹੈ ਜਿਸ ਅਨੁਸਾਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੱਕੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਨੀਤੀ ਅਨੁਸਾਰ ਪੈਰਾ ਓਲੰਪਿਕ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਖੇਡ ਮੇਲਾ-2022 ਦੀ ਰਜਿਸਟ੍ਰੇਸ਼ਨ ਵੈੱਬਸਾਈਟ www.punjabkhedmela2022.in ’ਤੇ ਆਨਲਾਈਨ ਕੀਤੀ ਜਾ ਸਕਦੀ ਹੈ ਅਤੇ ਆਫ ਲਾਈਨ ਲਈ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।





News Source link

- Advertisement -

More articles

- Advertisement -

Latest article