29.1 C
Patiāla
Sunday, May 5, 2024

ਅਸੀਂ ਅਕਾਲੀ ਏਕਤਾ ਦੇ ਹਾਮੀ, ਬਸ਼ਰਤੇ ਬਾਦਲ ਪਰਿਵਾਰ ਆਪਣੇ ਅਹੁਦੇ ਤਿਆਗੇ: ਢੀਡਸਾ

Must read


ਗੁਰਦੀਪ ਸਿੰਘ ਲਾਲੀ/ਜਗਤਾਰ ਸਿੰਘ ਨਹਿਲ

ਸੰਗਰੂਰ/ਲੌਂਗੋਵਾਲ, 20 ਅਗਸਤ

ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਸਿੱਖ ਪੰਥ ਦੀ ਸੁਚੱਜੀ ਅਗਵਾਈ ਕਰਦਿਆਂ ਪੂਰੀ ਦੁਨੀਆਂ ਅੰਦਰ ਸਿੱਖ ਕੌਮ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਉਭਾਰਿਆ ਪਰ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰਨ ਵਾਲੇ ਆਗੂ ਪੰਥ ਦੀ ਥਾਂ ਨਿੱਜੀ ਹਿੱਤਾਂ ਨੂੰ ਪਹਿਲਾ ਦੇਣ ਲੱਗੇ। ਸੁਖਬੀਰ ਸਿੰਘ ਬਾਦਲ ਹੋਰਾਂ ਦੀਆਂ ਗਲਤ ਪਿਰਤਾਂ ਕਾਰਨ ਅਕਾਲੀ ਦਲ ਕੁੱਝ ਵਿਅਕਤੀਆਂ ਦੀ ਪਾਰਟੀ ਬਣ ਕੇ ਰਹਿ ਗਈ। ਜੇ ਅਜਿਹਾ ਨਾ ਹੁੰਦਾ ਤਾਂ ਅਕਾਲੀ ਦਲ ਦੇ ਅੱਜ ਅਜਿਹੇ ਹਾਲਾਤ ਨਾ ਹੁੰਦੇ। ਸ੍ਰੀ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸੰਯੁਕਤ ਅੱਜ ਵੀ ਅਕਾਲੀ ਏਕਤਾ ਦਾ ਹਾਮੀ ਹੈ। ਬਸ਼ਰਤੇ ਬਾਦਲ ਪਰਿਵਾਰ ਆਪਣੇ ਅਹੁਦੇ ਤਿਆਗੇ ਅਤੇ ਸਿੱਖ ਪੰਥ ਉਪਰ ਇਹ ਜ਼ਿੰਮੇਵਾਰ ਛੱਡ ਦੇਵੇ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕਿਸੇ ਵੀ ਅਹੁਦੇਦਾਰ ਨੂੰ ਅਹੁਦਿਆਂ ਦੀ ਕੋਈ ਲਾਲਸਾ ਨਹੀਂ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆਂ ਨੇ ਕਿਹਾ ਕਿ ਸੰਤ ਜੀ ਦੀ ਲਾਸਾਨੀ ਕੁਰਬਾਨੀ ਨੌਜਵਾਨਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਬਾਦਲ ਪਰਿਵਾਰ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪੰਜਾਬ ਨੂੰ ਆਰਥਿਕ, ਸਮਾਜਿਕ ਤੇ ਰਾਜਨੀਤਕ ਤੌਰ ’ਤੇ ਬਰਬਾਦ ਕਰਕੇ ਰੱਖ ਦਿੱਤਾ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਗੁਰਬਚਨ ਸਿੰਘ ਬਚੀ, ਸਨਮੁਖ ਸਿੰਘ ਮੋਖਾ, ਜੈਪਾਲ ਸਿੰਘ ਮੰਡੀਆਂ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਬਹਿਣੀਵਾਲ, ਮਲਕੀਤ ਚੰਗਾਵਲ, ਸੁਖਵੰਤ ਸਿੰਘ ਸਰਾਓ, ਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਜੌਹਲ ਆਗੂਆਂ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ।





News Source link

- Advertisement -

More articles

- Advertisement -

Latest article