35.7 C
Patiāla
Friday, May 10, 2024

ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਬਾਰੇ ਸਹਿਮਤੀ ਬਣੀ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 20 ਅਗਸਤ

ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਵਾਂ ਨਾਮ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਵਿਚਾਲੇ ਸਹਿਮਤੀ ਬਣ ਗਈ ਹੈ। ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨਾਲ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਚਰਚਾ ਹੋਈ। ਦੋਵਾਂ ਵਿਚਕਾਰ ਲੰਬਾ ਸਮਾਂ ਮੀਟਿੰਗ ਚੱਲਣ ਉਪਰੰਤ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਹਿਮਤੀ ਦਿੱਤੀ ਗਈ। ਹੁਣ, ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲਣ ਲਈ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਭੇਜਣਗੀਆਂ। ਇਸ ਤੋਂ ਬਾਅਦ ਹੀ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲਿਆ ਜਾ ਸਕਦਾ ਹੈ। ਉਧਰ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਏਅਰਪੋਰਟ ਦੀ ਉਸਾਰੀ ਵਿੱਚ ਪੰਜਾਬ ਅਤੇ ਹਰਿਆਣਾ ਬਰਾਬਰ ਦੇ ਹਿੱਸੇਦਾਰ ਹਨ, ਇਸ ਲਈ ਕੌਮਾਂਤਰੀ ਹਵਾਈ ਅੱਡੇ ਦੇ ਨਾਮ ਦੇ ਨਾਲ ਪੰਚਕੂਲਾ ਸ਼ਹਿਰ ਦਾ ਨਾਮ ਜੋੜਿਆ ਜਾਣਾ ਚਾਹੀਦਾ ਹੈ।





News Source link

- Advertisement -

More articles

- Advertisement -

Latest article