30.2 C
Patiāla
Friday, May 10, 2024

ਪੀਜੀਆਈ ਘਾਬਦਾਂ ਜਨਵਰੀ ’ਚ ਹੋਵੇਗਾ ਪੂਰੀ ਤਰ੍ਹਾਂ ਚਾਲੂ: ਮਾਂਡਵੀਆ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 21 ਅਗਸਤ

ਕੇਂਦਰੀ ਸਿਹਤ ਰਾਜ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਪੀਜੀਆਈ ਸੈਟੇਲਾਈਨ ਸੈਂਟਰ ਤੇ ਹਸਪਤਾਲ ਨੂੰ ਜਨਵਰੀ-2023 ਵਿੱਚ ਪੂਰਨ ਰੂਪ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਪੀਜੀਆਈ ਸੈਟੇਲਾਈਟ ਸੈਂਟਰ ਵਿਚ ਮਰੀਜ਼ਾਂ ਲਈ ਹੁਣ ਸਿਰਫ਼ ਓਪੀਡੀ ਹੀ ਚਾਲੂ ਹੈ ਪਰ ਜਨਵਰੀ-2023 ਤੱਕ ਅਪਰੇਸ਼ਨ ਤੇ ਹੋਰ ਮੈਡੀਕਲ ਸਹੂਲਤਾਂ ਚਾਲੂ ਹੋ ਜਾਣਗੀਆਂ। ਸ੍ਰੀ ਮਾਂਡਵੀਆ ਪੀਜੀਆਈ ਸੈਟੇਲਾਈਟ ਸੈਂਟਰ ਘਾਬਦਾਂ ਦੇ ਦੌਰੇ ਦੌਰਾਨ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਕੇਂਦਰੀ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜੈਨਰਿਕ ਦਵਾਈਆਂ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਦੇਸ਼ ਵਿਚ ਕਰੀਬ ਅੱਠ ਹਜ਼ਾਰ ਜਨ-ਔਸ਼ਧੀ ਕੇਂਦਰ ਚੱਲ ਰਹੇ ਹਨ। ਪੀਜੀਆਈ ਸੈਟੇਲਾਈਟ ਸੈਂਟਰ ਘਾਬਦਾਂ ਵਿੱਚ ਵੀ ਜਨ-ਔਸ਼ਧੀ ਕੇਂਦਰ ਚਾਲੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਜੈਨਰਿਕ ਦਵਾਈਆਂ ਦੇ ਪਾਸਾਰ ਲਈ ਕੰਮ ਕਰ ਰਹੀ ਹੈ। ਡਾਕਟਰਾਂ ਨੂੰ ਜਨ-ਔਸ਼ਧੀ ਮੈਡੀਸਨ ਨੂੰ ਤਰਜੀਹ ਦੇਣ ਲਈ ਕਿਹਾ ਗਿਆ ਹੈ। ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਕੰਪਨੀ ਦੇ ਨਾਮ ਨਾਲੋਂ ਦਵਾਈਆਂ ਦਾ ਨਾਮ ਵੱਡੇ ਆਕਾਰ ਵਿੱਚ ਛਾਪਿਆ ਜਾਵੇ।

ਸ੍ਰੀ ਮਾਂਡਵੀਆ ਨੇ ਕਿਹਾ ਕਿ ਆਯੁਰਵੈਦਿਕ ਅਤੇ ਹੋਮਿਓਪੈਥੀ ਨੂੰ ਵੀ ਦੇਸ਼ ਵਿੱਚ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਆਯੁਰਵੈਦਿਕ ਅਤੇ ਹੋਮਿਓਪੈਥੀ ਕੇਂਦਰਾਂ ਦੀ ਗਿਣਤੀ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਦੇਸ਼ ਵਿਚ ਕਰੀਬ 10 ਕਰੋੜ ਪਰਿਵਾਰ ਪ੍ਰਤੀ ਸਾਲ ਪੰਜ ਲੱਖ ਰੁਪਏ ਦੇ ਇਲਾਜ ਦਾ ਲਾਭ ਉਠਾ ਰਹੇ ਹਨ। ਸਰਕਾਰ ਯਤਨਸ਼ੀਲ ਹੈ ਕਿ ਵੱਧ ਤੋਂ ਵੱਧ ਗ਼ਰੀਬ ਤੇ ਲੋੜਵੰਦ ਪਰਿਵਾਰ ਇਸ ਸਕੀਮ ਨਾਲ ਜੁੜਨ। ਉਨ੍ਹਾਂ ਕਿਹਾ ਕਿ ਜੇ ਚੰਗੇ ਪ੍ਰਾਈਵੇਟ ਹਸਪਤਾਲ ਵੀ ਇਸ ਸਕੀਮ ਨਾਲ ਜੁੜਨਾ ਚਾਹੁਣ ਤਾਂ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਰੋਨਾ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਵਿਚ ਭਾਰਤ ਨੇ ਦੁਨੀਆ ਭਰ ’ਚ ਸਭ ਤੋਂ ਵੱਧ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਬੂਸਟਰ ਡੋਜ਼ ਲਗਵਾਉਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਆਗੂ ਦਿਆਲ ਸਿੰਘ ਸੋਢੀ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਅਤੇ ਪੀਜੀਆਈ ਸੈਟੇਲਾਈਟ ਸੈਂਟਰ ਦੇ ਅਧਿਕਾਰੀ ਮੌਜੂਦ ਸਨ।

ਕੇਂਦਰੀ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ

ਸ਼ਹੀਦ ਊਧਮ ਸਿੰਘ ਦੇ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਮਨਸੁਖ ਮਾਂਡਵੀਆ। -ਫੋਟੋ: ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿਚ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੇ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਕੇਂਦਰੀ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਆਜ਼ਾਦੀ ’ਚ ਯੋਗਦਾਨ ਅਤੇ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਭਾਜਪਾ ਆਗੂ ਦਾਮਨ ਥਿੰਦ ਬਾਜਵਾ ਨੇ ਕੇਂਦਰੀ ਮੰਤਰੀ ਨੂੰ ਸਰਕਾਰੀ ਹਸਪਤਾਲ ਸੁਨਾਮ ਤੇ ਲੌਂਗੋਵਾਲ ਵਿੱਚ ਸਿਹਤ ਸਹੂਲਤਾਂ ’ਚ ਵਾਧੇ ਦੀ ਮੰਗ ਸਣੇ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਰੇਲ ਗੱਡੀਆਂ ਰੋਕਣ ਦੀ ਮੰਗ ਕੀਤੀ।

ਭਾਜਪਾ ਨੇ ਪਿੰਡ ਝਨੇੜੀ ਵਿੱਚ ਕੀਤੀ ਰੈਲੀ

ਭਵਾਨੀਗੜ੍ਹ (ਪੱਤਰ ਪ੍ਰੇਰਕ): ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਦੀ ਅਗਵਾਈ ਹੇਠ ਪਾਰਟੀ ਵੱਲੋਂ ਬਲਾਕ ਦੇ ਪਿੰਡ ਝਨੇੜੀ ਵਿਚ ਰੈਲੀ ਕੀਤੀ ਗਈ। ਰੈਲੀ ਵਿੱਚ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਰੈਲੀ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਪੁੱਜੀ ਹੋਈ ਸੀ। ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ੍ਰੀ ਮਾਂਡਵੀਆ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ, ਉਨ੍ਹਾਂ ਨੂੰ ਪੰਜਾਬ ਆ ਕੇ ਮਾਣ ਮਹਿਸੂਸ ਹੋ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਹ ਵੀ ਵੇਖਣ ਵਿੱਚ ਆਇਆ ਹੈ ਕਿ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਸਹੀ ਤਰੀਕੇ ਨਾਲ ਨਹੀਂ ਚੱਲ ਰਹੀ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪੰਜਾਬ ਵਿੱਚ ਦੁਬਾਰਾ ਸ਼ੁਰੂ ਕਰਵਾਉਣ ਲਈ ਸੂਬਾ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਮੌਕੇ ਅਰਵਿੰਦ ਖੰਨਾ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ ਨਿਰੋਲ ਪੇਂਡੂ ਲੋਕਾਂ ਦਾ ਇਕੱਠ ਹੋਇਆ ਹੈ। ਸ੍ਰੀ ਖੰਨਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਉਮੀਦ ਵੱਲੋਂ ਕੁਝ ਵਰ੍ਹੇ ਪਹਿਲਾਂ ਜਿਹੜੀਆਂ ਸਿਹਤ ਸਹੂਲਤਾਂ ਲੋਕਾਂ ਲਈ ਮੁਫ਼ਤ ਦਿੱਤੀਆਂ ਜਾਂਦੀਆਂ ਸਨ, ਉਨ੍ਹਾਂ ਨੂੰ ਪਹਿਲਾਂ ਤੋਂ ਵੀ ਵਧੀਆ ਤਰੀਕੇ ਨਾਲ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਤੇ ਹੋਰ ਆਗੂ ਮੌਜੂਦ ਸਨ।

ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰੀ ਮੰਤਰੀ ਮਨਸੁੁੁੁਖ ਮਾਂਡਵੀਆ ਨੇ ਧੂਰੀ ਵਿੱਚ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਬਹੁੁੁਮਤ ਨਾਲ ਜਿੱਤ ਕੇ ਸਰਕਾਰ ਬਣਾਏਗੀ।

ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਗੁਰੂ ਘਰ ਵਿਚ ਕੀਰਤਨ ਦਾ ਆਨੰਦ ਮਾਣਿਆ ਅਤੇ ਤੋਸ਼ੇਖਾਨੇ ਵਿਚ ਪਈਆਂ ਪੁਰਾਤਨ ਵਸਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਹੋਰ ਭਾਜਪਾ ਆਗੂ ਮੌਜੂਦ ਸਨ। ਸ੍ਰੀ ਮਾਂਡਵੀਆ ਨੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਕੋਲੋਂ ਸੰਤ ਅਤਰ ਸਿੰਘ ਜੀ ਬਾਰੇ ਜਾਣਕਾਰੀ ਹਾਸਲ ਕੀਤੀ।





News Source link

- Advertisement -

More articles

- Advertisement -

Latest article