32 C
Patiāla
Sunday, May 5, 2024

ਪੰਜਾਬ ਵਿੱਚ ਲਾਅ ਅਫ਼ਸਰਾਂ ਦੀ ਨਿਯੁਕਤੀ ’ਚ ਰਾਖਵਾਂਕਰਨ ਲਾਗੂ; ਸਰਕਾਰ ਨੇ 58 ਪੋਸਟਾਂ ਅਨੁਸਚਿਤ ਵਰਗ ਲਈ ਕੱਢੀਆਂ

Must read


ਆਤਿਸ਼ ਗੁਪਤਾ

ਚੰਡੀਗੜ੍ਹ, 21 ਅਗਸਤ

ਪੰਜਾਬ ਸਰਕਾਰ ਨੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਜਿਨ੍ਹਾਂ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਜਿਨ੍ਹੀਂਆਂ ਪੋਸਟਾਂ ਹਨ, ਉਸ ਤੋਂ ਇਲਾਵਾ 58 ਪੋਸਟਾਂ ਅਨੁਸੂਚਿਤ ਜਾਤੀ ਲਈ ਰੱਖਣ ਦਾ ਫ਼ੈਸਲਾ ਕੀਤਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿੱਥੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਸਿਸਟਮ ਨੂੰ ਲਾਗੂ ਕੀਤਾ ਹੈ।

ਸ੍ਰੀ ਮਾਨ ਨੇ ਕਿਹਾ ਕਿ ਗ੍ਰਹਿ ਵਿਭਾਗ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਪੰਜਾਬ ਰਾਜ ਲਈ ਕੇਸ ਲੜਨ ਅਤੇ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਵਾਸਤੇ ਐਡਵੋਕੇਟ ਜਨਰਲ, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਅਤੇ ਲੀਗਲ ਸੈੱਲ, ਨਵੀਂ ਦਿੱਲੀ ਲਈ ਲਾਅ ਅਫਸਰਾਂ ਦੀ ਆਸਾਮੀ ਲਈ ਅਨੁਸੂਚਿਤ ਜਾਤੀ ਦੇ ਯੋਗ ਵਕੀਲਾਂ/ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਐਡੀਸ਼ਨਲ ਐਡਵੋਕੇਟ ਜਨਰਲ ਦੀਆਂ 12 ਅਸਾਮੀਆਂ (10 ਚੰਡੀਗੜ੍ਹ ਅਤੇ ਦੋ ਦਿੱਲੀ), ਚੰਡੀਗੜ੍ਹ ਵਿਖੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਦੀਆਂ ਪੰਜ ਅਸਾਮੀਆਂ ਲਈ, ਡਿਪਟੀ ਐਡਵੋਕੇਟ ਜਨਰਲ ਦੀਆਂ 16 ਅਸਾਮੀਆਂ (14 ਚੰਡੀਗੜ੍ਹ ਵਿਖੇ ਅਤੇ 2 ਦਿੱਲੀ) ਲਈ, ਸਹਾਇਕ ਐਡਵੋਕੇਟ ਜਨਰਲ ਦੀਆਂ 23 ਅਸਾਮੀਆਂ (22 ਚੰਡੀਗੜ੍ਹ ਅਤੇ 1 ਦਿੱਲੀ ਵਿਖੇ) ਲਈ ਅਤੇ ਦਿੱਲੀ ਵਿਖੇ ਐਡਵੋਕੇਟ ਦੀਆਂ ਆਨ ਰਿਕਾਰਡ 2 ਅਸਾਮੀਆਂ ਲਈ ਯੋਗ ਅਨੁਸੂਚਿਤ ਜਾਤੀ ਉਮੀਦਵਾਰਾਂ ਦੀਆਂ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧ ਵਿੱਚ ਯੋਗ ਉਮੀਦਵਾਰ 13 ਸਤੰਬਰ 2022 ਤੱਕ ਬਿਨੈ ਕਰ ਸਕਦੇ ਹਨ।





News Source link

- Advertisement -

More articles

- Advertisement -

Latest article