28.6 C
Patiāla
Wednesday, May 15, 2024

ਜਲੰਧਰ: ਹਸਪਤਾਲ ਦੇ ਹੋਸਟਲ ’ਚ ਨੌਜਵਾਨਾਂ ਨੇ ਨਰਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ, ਜ਼ਖ਼ਮੀ ਦੂਜੀ ਨਰਸ ਦੀ ਹਾਲਤ ਗੰਭੀਰ

Must read


ਟ੍ਰਿਬਿਊਨ ਨਿਊਜ਼ ਸਰਵਿਸ

ਜਲੰਧਰ, 25 ਅਗਸਤ

ਜਲੰਧਰ ‘ਚ ਅੱਜ ਤੜਕੇ ਢਾਈ ਵਜੇ ਦੇ ਕਰੀਬ ਥਾਣਾ ਨੰ-6 ਨੇੜੇ ਸੰਘਾ ਚੌਕ ਕੋਲ ਸਥਿਤ ਪਰਲ ਆਈਜ਼ ਐਂਡ ਮੈਟਰਨਿਟੀ ਹੋਮ ਦੀ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲੀਸ ਮੁਤਾਬਕ ਹੋਸਟਲ ਦੀ ਤੀਜੀ ਮੰਜ਼ਿਲ ‘ਤੇ ਦੋ ਨੌਜਵਾਨ ਤਲਵਾਰਾਂ ਲੈ ਕੇ ਦਾਖਲ ਹੋਏ ਅਤੇ ਨਰਸਾਂ ‘ਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ। ਇਸ ਕਾਰਨ ਬਲਜਿੰਦਰ ਕੌਰ ਵਾਸੀ ਬਿਆਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਫਗਵਾੜਾ ਦੀ ਜੋਤੀ ਜ਼ਖਮੀ ਹੋ ਗਈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੋਵੇਂ ਨੌਜਵਾਨ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਹ ਪ੍ਰੇਮ ਸਬੰਧ ਜਾਂ ਨਿੱਜੀ ਦੁਸ਼ਮਣੀ ਦਾ ਮਾਮਲਾ ਜਾਪਦਾ ਹੈ। ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਹਸਪਤਾਲ ਅਤੇ ਆਸ-ਪਾਸ ਥਾਵਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।





News Source link

- Advertisement -

More articles

- Advertisement -

Latest article