33.5 C
Patiāla
Friday, May 3, 2024

ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਨੇ ਮੁਹਾਲੀ ਤੋਂ ਸ਼ੁਰੂ ਕੀਤੀ ਸੂਬਾ ਪੱਧਰੀ ‘ਮੇਰਾ ਸ਼ਹਿਰ-ਮੇਰਾ ਮਾਣ’ ਜਾਗਰੂਕਤਾ ਮੁਹਿੰਮ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 26 ਅਗਸਤ

ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ‘ਮੇਰਾ ਸ਼ਹਿਰ-ਮੇਰਾ ਮਾਣ’ ਮੁਹਿੰਮ ਦੀ ਰਸਮੀ ਸ਼ੁਰੂਆਤ ਅੱਜ ਇਸ ਸ਼ਹਿਰ ਤੋਂ ਕੀਤੀ। ਇਸ ਸਬੰਧੀ ਇੱਥੋਂ ਦੇ ਫੇਜ਼-3ਬੀ2 ਸਥਿਤ ਡਾ. ਬੀਆਰ ਅੰਬੇਦਕਰ ਇੰਸਟੀਚਿਊਟ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਮੰਤਰੀ ਨੇ ਇੱਥੇ  ਬੂਟਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਲੋਕਾਂ ਨੂੰ ਆਪਣੇ ਜੀਵਨ ਸਿੰਘ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਰੁੱਖਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਆਪ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਪੀਐੱਮਆਈਡੀਸੀ ਦੀ ਐੱਮਡੀ ਸ੍ਰੀਮਤੀ ਈਸ਼ਾ ਕਾਲੀਆ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਡੀਐੱਮ ਸਰਬਜੀਤ ਕੌਰ, ਆਪ ਦੇ ਸੀਨੀਅਰ ਆਗੂ ਵਿਨੀਤ ਵਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਡਾ. ਇੰਦਰਬੀਰ ਨਿੱਝਰ ਨੇ ਸੀਵਰੇਜ, ਸੜਕਾਂ ਦੀ ਸਫ਼ਾਈ ਦਾ ਨਿਰੀਖਣ ਕੀਤਾ ਅਤੇ ਰਿਹਾਇਸ਼ੀ ਖੇਤਰ ਦੀਆਂ ਪਾਰਕਾਂ ਦਾ ਸਫ਼ਾਈ ਦਾ ਜਾਇਜ਼ ਮੰਤਰੀ ਨੇ ਮੌਕੇ ’ਤੇ ਖੜੇ ਰਹਿ ਕੇ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਹੀ 12 ਹੋਰ ਨਗਰ ਨਿਗਮਾਂ ਅਤੇ ਕਲਾਸ-1 ਯੂਐੱਲਬੀਜ ਵਿੱਚ ਵੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਸਵੱਛਤਾ ਅਪਣਾਓ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੇ ਵਿਸ਼ੇ ’ਤੇ ਨਾਟਕ ਪੇਸ਼ ਕੀਤਾ। ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ, ਜਦੋਂਕਿ ਅਖੀਰ ਵਿੱਚ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਮੰਤਰੀ ਅਤੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਅਮਰਦੀਪ ਕੌਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸਾਬਕਾ ਕੌਂਸਲਰ ਆਰਪੀ ਸ਼ਰਮਾ ਤੇ ਹਰਪਾਲ ਸਿੰਘ ਚੰਨਾ, ਸਮਾਜ ਸੇਵੀ ਹਰਬਿੰਦਰ ਸਿੰਘ ਸੈਣੀ, ਬਲਾਕ ਸਮਿਤੀ ਮੈਂਬਰ ਅਮਰੀਕ ਸਿੰਘ ਮੌਲੀ ਬੈਦਵਾਨ, ਨੰਬਰਦਾਰ ਹਰਸੰਗਤ ਸਿੰਘ, ਤਰਲੋਚਨ ਸਿੰਘ ਮਟੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ। 





News Source link

- Advertisement -

More articles

- Advertisement -

Latest article