28 C
Patiāla
Saturday, May 4, 2024

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਨੇੜੇ ਸੂਬਾਈ ਪ੍ਰਦਰਸ਼ਨ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 28 ਅਗਸਤ

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਸਰਕਾਰੀ ਕਾਲਜ ਵੱਲੋਂ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਾਉਣ ਲਈ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ‘ਦੂਰ ਨਹੀਂ ਸੰਗਰੂਰ’ ਦੇ ਨਾਅਰੇ ਹੇਠ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਪੁੱਜੇ ਚੁਣੇ ਹੋਏ ਉਮੀਦਵਾਰਾਂ ਵੱਲੋਂ ਰੋਸ ਮਾਰਚ ਕੀਤਾ ਗਿਆ।

       ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਇਥੇ ਸੰਗਰੂਰ-ਪਟਿਆਲਾ ਰੋਡ ’ਤੇ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦਿਆਂ ਜਿਉਂ ਹੀ ਉਹ ਜੇਜੀ ਪੈਲੇਸ ਕੋਲ ਪੁੱਜੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਸੜਕ ’ਤੇ ਹੀ ਰਨਾ ਲਗਾ ਦਿੱਤਾ। ਫਰੰਟ ਦੇ ਸੂਬਾ ਆਗੂ ਜਸਪ੍ਰੀਤ ਸਿੰਘ ਸਿਵੀਆਂ ਅਤੇ ਬਲਵਿੰਦਰ ਚਹਿਲ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਪਿੱਛਲੀ ਤੇ ਮੌਜੂਦਾ ਸਰਕਾਰ ਦੀ ਸੌੜੀ ਸਿਆਸਤ ਦੀ ਭੇਟ ਚੜ੍ਹ ਗਈ ਹੈ। ਫਰੰਟ ਦੇ ਆਗੂ ਨਿਰਭੈ ਸਿੰਘ, ਪਰਮਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪ੍ਰੋਫ਼ੈਸਰਾਂ ਦੀ ਭਰਤੀ ਨਾ ਹੋਣ ਕਾਰਨ ਇਨ੍ਹਾਂ ਕਾਲਜਾਂ ਵਿਚ ਰੈਗੂਲਰ ਪ੍ਰੋਫ਼ੈਸਰਾਂ ਦੀ ਗਿਣਤੀ ਨਾਮਾਤਰ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਰੱਦ ਕੀਤੇ ਜਾਣ ਉਪਰੰਤ ਬਣੀ ਸਥਿਤੀ ਬਾਰੇ ਮੁੱਖ ਮੰਤਰੀ ਤੇ ਉਚੇਰੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਈ ਜਾਵੇ। ਪ੍ਰਸ਼ਾਸ਼ਨ ਵਲੋਂ 9 ਸਤੰਬਰ ਨੂੰ ਮੁੱਖ ਮੰਤਰੀ ਨਾਲ ਫਰੰਟ ਦੀ ਮੀਟਿੰਗ ਦਾ ਭਰੋਸਾ ਦੇਣ ਮਗਰੋਂ ਹੀ ਰੋਸ ਧਰਨਾ ਸਮਾਪਤ ਕੀਤਾ ਗਿਆ। 





News Source link

- Advertisement -

More articles

- Advertisement -

Latest article