44.1 C
Patiāla
Thursday, May 23, 2024

ਸ੍ਰੀਲੰਕਾ ਦੇ ਰਾਸ਼ਟਰਪਤੀ ਵਿਕਰਮਸਿੰਘੇ ਨੇ ਅੰਤਰਿਮ ਬਜਟ ਪੇਸ਼ ਕੀਤਾ

Must read


ਕੋਲੰਬੋ, 30 ਅਗਸਤ

ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਮੰਗਲਵਾਰ ਨੂੰ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕੀਤਾ। ਸੰਸਦ ‘ਚ ਬਜਟ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਰਾਹਤ ਪੈਕੇਜ ਨੂੰ ਲੈ ਕੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਨਾਲ ਗੱਲਬਾਤ ਅੰਤਿਮ ਪੜਾਅ ‘ਤੇ ਹੈ। ਇਸ ਬਜਟ ਦਾ ਮਕਸਦ ਸਭ ਤੋਂ ਮੁਸ਼ਕਿਲ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਦੇਸ਼ ਦੇ ਲੋਕਾਂ ਦੀ ਆਮਦਨ ਵਧਾਉਣਾ ਅਤੇ ਰਾਹਤ ਪ੍ਰਦਾਨ ਕਰਨਾ ਹੈ। ਰਾਸ਼ਟਰਪਤੀ ਵਿਕਰਮਾਸਿੰਘੇ, ਜਿਨ੍ਹਾਂ ਕੋਲ ਵਿੱਤ ਮੰਤਰਾਲੇ ਦਾ ਚਾਰਜ ਵੀ ਹੈ, ਨੇ ਸੰਸਦ ਨੂੰ ਦੱਸਿਆ ਕਿ ਅੰਤਰਿਮ ਬਜਟ ਦੇਸ਼ ਦੀ ਹੁਣ ਤੱਕ ਦੀ ਆਰਥਿਕ ਬਣਤਰ ਵਿੱਚ ਬਦਲਾਅ ਦੀ ਨੀਂਹ ਰੱਖੇਗਾ। ਉਨ੍ਹਾਂ ਕਿਹਾ ਕਿ ਆਈਐਮਐਫ ਨਾਲ ਰਾਹਤ ਪੈਕੇਜ ‘ਤੇ ਗੱਲਬਾਤ ਸਫਲ ਰਹੀ ਹੈ ਅਤੇ ਇਹ ਅੰਤਿਮ ਪੜਾਅ ‘ਤੇ ਪਹੁੰਚ ਗਈ ਹੈ।-ਏਜੰਸੀ

News Source link

- Advertisement -

More articles

- Advertisement -

Latest article