23.6 C
Patiāla
Tuesday, April 22, 2025

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਬਲਾਕ ਪੱਧਰੀ ਖੇਡਾਂ ਦਾ ਆਗ਼ਾਜ਼

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 1 ਸਤੰਬਰ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਇਥੇ ਵਾਰ ਹੀਰੋਜ਼ ਸਟੇਡੀਅਮ ਵਿਖੇ ਹੋਇਆ, ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ’ਚ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂਆਤ ਕਰਨ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਸਮੇਤ ਹੋਰਨਾਂ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਨੇ 200 ਮੀਟਰ ਦੀ ਪ੍ਰਦਰਸ਼ਨੀ ਦੌੜ ਵਿਚ ਹਿੱਸਾ ਲਿਆ। ਇਸ ਮੌਕੇ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਗੀਤਾ ਰਾਣੀ ਅਤੇ ਸਟੇਟ ਐਵਾਰਡੀ ਮਹਾਂ ਸਿੰਘ ਨੇ ਵੀ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਰੋਲਰ ਸਕੇਟਿੰਗ ਦੀ ਖਿਡਾਰਨ ਨਵਨੀਤ ਕੌਰ ਨੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੋਗ ਦੀ ਪੇਸ਼ਕਾਰੀ ਕੀਤੀ ਗਈ, ਜਦਕਿ ਜਿਮਨਾਸਟਿਕ ਦੇ ਕਰਤੱਬਾਂ ਅਤੇ ਗੱਤਕੇ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦਰਸ਼ਕਾਂ ਦੇ ਮਨਾਂ ’ਤੇ ਪ੍ਰਭਾਵ ਪਾਇਆ। ਰਵਾਇਤੀ ਲੋਕ ਨਾਚਾਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਵੀ ਸ਼ਾਨਦਾਰ ਰਹੀ। ਇਸ ਮੌਕੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 2 ਮਹੀਨੇ ਚੱਲਣ ਵਾਲੀਆਂ ਇਹ ਖੇਡਾਂ ਬਲਾਕ ਪੱਧਰ ਦੇ ਖੇਡ ਮੁਕਾਬਲਿਆਂ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਤੇ ਫਿਰ ਸੂਬਾ ਪੱਧਰ ਤੱਕ ਕਰਵਾਈਆਂ ਜਾਣਗੀਆਂ ਅਤੇ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ ਇਨਾਮ ਦਿੱਤੇ ਜਾਣਗੇ। ਖੇਡਾਂ ’ਚ ਪੰਜਾਬ ਦੀਆਂ ਰਵਾਇਤੀ ਖੇਡਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ’ਤੇ ਖੇਡੀਆਂ ਜਾਣ ਵਾਲੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੰਗਰੂਰ ਜ਼ਿਲ੍ਹੇ ਨੇ ਹਰ ਖੇਤਰ ’ਚ ਆਪਣਾ ਲੋਹਾ ਮਨਵਾਇਆ ਹੈ ਅਤੇ ਯਕੀਨ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਵੀ ਜ਼ਿਲ੍ਹੇ ਦੇ ਖਿਡਾਰੀ ਸਭ ਤੋਂ ਮੋਹਰੀ ਰਹਿਣਗੇ। ਉਨਾਂ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਖੇਡਾਂ ਉਤਸ਼ਾਹਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। ਇਸ ਮੌਕੇ ਚੀਫ ਜੁਡੀਸ਼ਲ ਮੈਜਿਸਟਰੇਟ ਜੀਐੱਸ ਸੇਖੋਂ, ਸਿਵਲ ਜੱਜ ਸੀਨੀਅਰ ਡਵੀਜ਼ਨ ਐੱਚਐੱਸ ਸਿੰਧੀਆ ਅਤੇ ਪ੍ਰਸ਼ਾਸ਼ਨਿਕ ਅਤੇ ਖੇਡ ਵਿਭਾਗ ਦੇ ਅਧਿਕਾਰੀ ਮੌਜੂਦ ਸਨ।





News Source link

- Advertisement -

More articles

- Advertisement -

Latest article