44.9 C
Patiāla
Wednesday, May 22, 2024

ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ

Must read


ਨਿੱਜੀ ਪੱਤਰ ਪ੍ਰੇਰਕ

ਚਮਕੌਰ ਸਾਹਿਬ, 31 ਅਗਸਤ

ਪੁਲੀਸ ਵੱਲੋਂ ਬੀਤੇ ਦਿਨ ਸਿਟੀ ਸੈਂਟਰ ਦੇ ਸਾਹਮਣੇ ਜੋਤ ਹਸਪਤਾਲ ਦੇ ਕੋਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਤਿੰਨਾਂ ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੋਤ ਹਸਪਤਾਲ ਕੋਲੋਂ ਚੋਰੀ ਹੋਏ ਮੋਟਰਸਾਈਕਲ ਦੀ ਰਿਪੋਰਟ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਚੋਰ ਗਰੋਹ ਨੂੰ ਫੜਨ ਲਈ ਟੀਮਾਂ ਬਣਾਈਆਂ ਸਨ, ਜਿਨ੍ਹਾਂ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਖੰਘਾਲਣੇ ਸ਼ੁਰੂ ਕੀਤੇ ਤਾਂ ਮੁਲਜ਼ਮਾਂ ਦੀ ਪਛਾਣ ਹੋਣ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਦੇ ਘਰਾਂ ’ਤੇ ਮਾਰੇ ਛਾਪੇ ਦੌਰਾਨ ਦੋ ਮੋਟਰਸਾਈਕਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਦੂਜਾ ਮੋਟਰਸਾਈਕਲ ਰੋਪੜ ਤੋਂ ਚੋਰੀ ਕੀਤਾ ਸੀ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਮਨੀ ਪਿੰਡ ਸਿਆਲਬਾ , ਸਤਵਿੰਦਰ ਸਿੰਘ ਪਿੰਡ ਖੇੜਾ ਅਤੇ ਹਰਪ੍ਰੀਤ ਸਿੰਘ ਪਿੰਡ ਖੇੜਾ (ਮੁਹਾਲੀ) ਵਜੋਂ ਹੋਈ ਹੈ। ਪੁਲੀਸ ਰਿਮਾਂਡ ਦੌਰਾਨ ਇਲਾਕੇ ਵਿੱਚ ਹੋਰ ਚੋਰੀਆਂ ਸਬੰਧੀ ਵੀ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ।

News Source link

- Advertisement -

More articles

- Advertisement -

Latest article