40.4 C
Patiāla
Wednesday, May 22, 2024

ਸਬਸਿਡੀ ਵਾਲੇ ਖੇਤੀ ਸੰਦਾਂ ਉਪਰ ਲੇਜ਼ਰ ਨਾਲ ਲਿਖਿਆ ਜਾਵੇਗਾ ਨੰਬਰ: ਧਾਲੀਵਾਲ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 1 ਸਤੰਬਰ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸਬਸਿਡੀ ਦੇ ਨਾਮ ‘ਤੇ ਕਿਸੇ ਕਿਸਮ ਦੀ ਕਾਲਾਬਾਜ਼ਾਰੀ ਨਾ ਹੋ ਸਕੇ। ਸ੍ਰੀ ਧਾਲੀਵਾਲ ਅੱਜ ਪਟਿਆਲਾ ਦੇ ਪਿੰਡ ਦੌਲਤਪੁਰ ਵਿਖੇ ਜੀਐੱਸਏਆਈ ਦੀ ਐਗਰੀਜ਼ੋਨ ਯੂਨਿਟ ਵਿਖੇ ਸੁਪਰਸੀਡਰ ਤੇ ਹੋਰ ਮਸ਼ੀਨਰੀ ਦਾ ਪੰਜਾਬ ਸਰਕਾਰ ਵੱਲੋਂ ਰੱਖੇ ਮਾਪਦੰਡਾਂ ‘ਤੇ ਖਰ੍ਹੇ ਉਤਰਨ ਸਬੰਧੀ ਮੁਆਇਨਾ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਤੇ ਜਸਵੰਤ ਸਿੰਘ ਗੱਜਣਮਾਜਰਾ ਮੌਜੂਦ ਸਨ। ਜੀਐੱਸਏਆਈ ਦੇ ਮੈਨੇਜਿੰਗ ਡਾਇਰੈਕਟਰ ਜਤਿੰਦਰਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਐਗਰੀਜ਼ੋਨ ਯੂਨਿਟ ਦਾ ਦੌਰਾ ਕਰਵਾਇਆ ਅਤੇ ਵੱਖ-ਵੱਖ ਸੰਦਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਲ ਪਹਿਲਾਂ ਸੁਪਰਸੀਡਰ ਅਤੇ ਪਰਾਲੀ ਸਾਂਭਣ ਵਾਲੇ ਸੰਦਾਂ ਉਪਰ ਸਬਸਿਡੀ ਮਾਮਲੇ ਵਿੱਚ ਵੱਡਾ ਘਪਲਾ ਹੋਇਆ ਸੀ, ਇਸ ਲਈ ਭਗਵੰਤ ਮਾਨ ਸਰਕਾਰ ਨੇ ਇਸ ਵਾਰ ਅਜਿਹਾ ਰੋਕਣ ਲਈ ਖੇਤੀ ਮਸ਼ੀਨਰੀ ਉਪਰ ਲੇਜ਼ਰ ਨਾਲ ਵਿਸ਼ੇਸ਼ ਨੰਬਰ ਲਗਾਉਣ ਦੇ ਆਦੇਸ਼ ਦਿੱਤੇ ਹਨ। 





News Source link

- Advertisement -

More articles

- Advertisement -

Latest article