20.6 C
Patiāla
Tuesday, April 30, 2024

ਦਿੱਲੀ ਪੁਲੀਸ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਮਾਮਲੇ ਦਰਜ ਕੀਤੇ

Must read


ਨਵੀਂ ਦਿੱਲੀ, 1 ਸਤੰਬਰ

ਦਿੱਲੀ ਪੁਲੀਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਕਥਿਤ ਤੌਰ ‘ਤੇ ਸ਼ਾਮਲ ਗੈਂਗਸਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਦੋ ਕੇਸ ਦਰਜ ਕੀਤੇ ਹਨ। ਇਹ ਕੇਸ ਆਮ ਤੌਰ ’ਤੇ ਅਤਿਵਾਦੀ ਕਾਰਵਾਈਆਂ ਕਰਨ ’ਤੇ ਦਰਜ ਕੀਤਾ ਜਾਂਦਾ ਹੈ। ਇਸ ਸੂਚੀ ਵਿੱਚ ਦਿੱਲੀ ਦੇ ਗੈਂਗਸਟਰ ਵੀ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਇਹ ਕਦਮ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਚੁੱਕਿਆ ਗਿਆ ਹੈ, ਜੋ ਕਈ ਅਤਿਵਾਦੀ ਸੰਗਠਨਾਂ ਦੇ ਸੰਪਰਕ ਵਿੱਚ ਹਨ। ਪਤਾ ਲੱਗਾ ਹੈ ਕਿ ਦਿੱਲੀ ਪੁਲੀਸ ਨੇ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਵਿਕਰਮ ਬਰਾੜ ਦੇ ਨਾਲ-ਨਾਲ ਉਨ੍ਹਾਂ ਦੇ ਵਿਰੋਧੀ ਗਰੋਹ ਦੇ ਮੈਂਬਰਾਂ ਦਵਿੰਦਰ ਬੰਬੀਹਾ, ਕੌਸ਼ਲ ਚੌਧਰੀ, ਨੀਰਜ ਬਵਾਨਾ, ਸੁਨੀਲ ਉਰਫ਼ ਟਿੱਲੂ ਤਾਜਪੁਰੀਆ, ਦਿਲਪ੍ਰੀਤ ਅਤੇ ਸੁਖਪ੍ਰੀਤ ਉਰਫ ਬੁੱਢਾ ਖਿਲਾਫ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸੂਚੀ ਵਿੱਚ ਭਗੌੜਾ ਅਤਿਵਾਦੀ ਹਰਵਿੰਦਰ ਰਿੰਦਾ ਵੀ ਸ਼ਾਮਲ ਹੈ।

ਮਾਨਸਾ ਤੋਂ ਜੋਗਿੰਦਰ ਸਿੰਘ ਮਾਨ ਮੁਤਾਬਕ: ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਦਿੱਲੀ ਪੁਲੀਸ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮ ਉੱਤੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਉਤੇ ਇਹ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ‌ਦੇ ਮਾਪਿਆਂ ਵਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਹੋਰਨਾਂ ਵਿਰੁੱਧ ਸਖ਼ਤ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਥੋੜ੍ਹੇ ਦਿਨ ਪਹਿਲਾਂ ਹੀ ਉਨ੍ਹਾਂ ਨੇ ਮਾਨਸਾ ਵਿਖੇ ਇਨਸਾਫ਼ ਲਈ ਕੈਂਡਲ ਮਾਰਚ ਵੀ ਕੀਤਾ ਸੀ। 





News Source link

- Advertisement -

More articles

- Advertisement -

Latest article