33.5 C
Patiāla
Thursday, May 2, 2024

ਖੇਤੀਬਾੜੀ ਸੰਦਾਂ ’ਤੇ ਸਬਸਿਡੀ ਦੇ ਨਾਂ ’ਤੇ ਕੀਤੀ ਜਾਂਦੀ ਹੇਰਾਫੇਰੀ ਬਰਦਾਸ਼ਤ ਨਹੀਂ ਕਰਾਂਗੇ: ਧਾਲੀਵਾਲ

Must read


ਨਿੱਜੀ ਪੱਤਰ ਪ੍ਰੇਰਕ

ਮਾਲੇਰਕੋਟਲਾ, 2 ਸਤੰਬਰ

ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਇੱਥੇ ਦਸਮੇਸ਼ ਮਕੈਨੀਕਲ ਵਰਕਸ ਪ੍ਰਾਈਵੇਟ ਲਿਮਟਿਡ ਵਿਖੇ ਸੁਪਰਸੀਡਰ ਤੇ ਹੋਰ ਮਸ਼ੀਨਰੀ ਦਾ ਪੰਜਾਬ ਸਰਕਾਰ ਵੱਲੋਂ ਮਿੱਥੇ ਮਾਪਦੰਡਾਂ ਸਬੰਧੀ ਮੁਆਇਨਾ ਕਰਨ ਪੁੱਜੇ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਸੰਦਾਂ ’ਤੇ ਸਬਸਿਡੀ ਦੇ ਨਾਂ ਉਤੇ ਕੀਤੀ ਜਾਂਦੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕਰੇਗੀ। ਸਰਕਾਰ ਵਲੋਂ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਮਾਰਕਿੰਗ/ਕਟਿੰਗ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਨੂੰ ਖੇਤੀਬਾੜੀ ਵਿਭਾਗ ਦੇ ਪੋਰਟਲ ’ਤੇ ਵੀ ਦਰਜ ਕੀਤਾ ਜਾ ਰਿਹਾ ਹੈ ਤਾਂ ਜੋ ਮਸ਼ੀਨ ਦੇ ਵੇਰਵਿਆਂ ਦੀ ਸਹੀ ਜਾਣਕਾਰੀ ਦਾ ਰਿਕਾਰਡ ਰਹਿ ਸਕੇ । ਸ੍ਰੀ ਧਾਲੀਵਾਲ ਨੇ ਕਿਹਾ ਪਹਿਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਖੇਤੀ ਸੰਦਾਂ ’ਤੇ ਸਬਸਿਡੀ ਦਾ ਲਾਭ ਬਹੁਤ ਸਾਰੇ ਅਸਲ ਕਿਸਾਨਾਂ ਨੂੰ ਨਹੀਂ ਮਿਲ ਸਕਿਆ। ਜਿਨ੍ਹਾਂ ਨੇ ਪਹਿਲਾਂ  ਗ਼ਲਤੀਆਂ ਕੀਤੀਆਂ ਹਨ ਉਹ ਭਾਵੇਂ ਮਸ਼ੀਨਾਂ ਬਣਾਉਣ ਵਾਲੀਆਂ ਕੰਪਨੀਆਂ , ਡੀਲਰ, ਖੇਤੀਬਾੜੀ ਮਹਿਕਮੇ ਦੇ ਅਧਿਕਾਰੀ ਜਾਂ ਕਿਸਾਨ ਹੋਣ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਾਲੇਰਕੋਟਲਾ ਡਾ. ਜ਼ਮੀਲ ਉਰ ਰਹਿਮਾਨ, ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ, ਸਹਾਇਕ ਡਾਇਰੈਕਟਰ ਸ੍ਰੀ ਜਗਦੀਸ਼ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੰਧੂ, ਦਸਮੇਸ਼ ਕੰਬਾਈਨ ਤੋਂ ਸ੍ਰੀ ਗਿਆਨੀ ਅਮਰ ਸਿੰਘ, ਕਰਨੈਲ ਸਿੰਘ, ਮੋਹਨ ਸਿੰਘ ਆਦਿ ਮੌਜੂਦ ਸਨ।





News Source link

- Advertisement -

More articles

- Advertisement -

Latest article