28.6 C
Patiāla
Wednesday, May 15, 2024

ਪੰਜਾਬ ਏਡਿਡ ਸਕੂਲ ਅਧਿਆਪਕ ਤੇ ਪੈਨਸ਼ਨਰਜ਼ ਯੂਨੀਅਨ ਵੱਲੋਂ ਅਧਿਆਪਕ ਦਿਵਸ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

Must read


ਬੀਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 3 ਸਤੰਬਰ

ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਪੈਨਸ਼ਨਰਜ਼ ਯੂਨੀਅਨ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦੇ ਸ੍ਰੀ ਆਨੰਦਪੁਰ ਸਾਹਿਬ ਵਿਰਾਸਤ-ਏ-ਖਾਲਸਾ ਕੰਪਲੈਕਸ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਯੂਨੀਅਨ ਦੀ ਅੱਜ ਇਥੇ ਹੋਈ ਐਕਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਏਡਿਡ ਸਕੂਲ ਅਧਿਆਪਕ ਤੇ ਪੈਨਸ਼ਨਰ ਯੂਨੀਅਨ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ ਕਰਕੇ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਗਿਆ ਹੈ। ਯੂਨੀਅਨ ਦੇ ਸੂਬਾ ਸਰਪ੍ਰਸਤ ਗੁਰਚਰਨ ਸਿੰਘ ਚਾਹਲ, ਸੂਬਾ ਪ੍ਰਧਾਨ ਐੱਨਐੱਨ ਸੈਣੀ ਅਤੇ ਸੂਬਾ ਸਕੱਤਰ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਯੂਨੀਅਨ ਨੂੰ 6 ਸਤੰਬਰ ਨੂੰ ਪੈਨਲ ਮੀਟਿੰਗ ਲਈ ਸੱਦਾ ਪੱਤਰ ਦਿੱਤਾ ਗਿਆ ਹੈ, ਜਿਸ ਕਰਕੇ ਯੂਨੀਅਨ ਨੇ ਹਾਲ ਦੀ ਘੜੀ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ 6 ਸਤੰਬਰ ਨੂੰ ਜਥੇਬੰਦੀ ਦੀ ਐਕਸ਼ਨ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਸੱਦ ਲਈ ਹੈ,ਜੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਹੱਲ ਨਾ ਕੀਤੀਆਂ ਤਾਂ ਐਕਸ਼ਨ ਕਮੇਟੀ ਵੱਲੋਂ ਉਸੀ ਦਿਨ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਗੁਰਮੀਤ ਸਿੰਘ ਮਦਨੀਪੁਰ, ਸ਼ਵਿੰਦਰ ਮਛਰਾਲ ਫ਼ਿਰੋਜ਼ਪੁਰ, ਰਮੇਸ਼ ਦਸੂਹਾ, ਡਾ. ਗੁਰਮੀਤ ਸਿੰਘ ਨਵਾਂਸ਼ਹਿਰ, ਹਰਦੀਪ ਸਿੰਘ ਰੋਪੜ, ਰਣਜੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ, ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਵਰਿੰਦਰ ਕੁਮਾਰ, ਬਲਾਕ ਪ੍ਰਧਾਨ ਸੁਰਿੰਦਰ ਕੁਮਾਰ, ਅਸ਼ੋਕ ਸੋਨੀ ਰੋਪੜ, ਰਮੇਸ਼ ਸ਼ਾਸਤਰੀ ਤੇ ਜਸਵੰਤ ਸਿੰਘ ਸ਼ਾਮਲ ਸਨ।





News Source link

- Advertisement -

More articles

- Advertisement -

Latest article