27.5 C
Patiāla
Sunday, May 5, 2024

ਏਸ਼ੀਆ ਕੱਪ: ਫਸਵੇਂ ਮੁਕਾਬਲੇ ਵਿੱਚ ਪਾਕਿਸਤਾਨ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ

Must read


ਦੁਬਈ, 4 ਸਤੰਬਰ

ਪਾਕਿਸਤਾਨ ਨੇ ਅੱਜ ਇੱਥੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸੁਪਰ ਚਾਰ ਦੇ ਫਸਵੇਂ ਮੁਕਾਬਲੇ ਵਿੱਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਉਸ ਨੇ ਭਾਰਤ ਵੱਲੋਂ ਦਿੱਤੇ 182 ਦੌੜਾਂ ਦੇ ਟੀਚੇ ਨੂੰ 19.5 ਓਵਰਾਂ ਵਿੱਚ ਹਾਸਲ ਕਰ ਲਿਆ। ਭਾਰਤੀ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਖ਼ਰੀ ਓਵਰ ਵਿੱਚ ਸਟੀਕ ਗੇਂਦਬਾਜ਼ੀ ਕੀਤੀ ਅਤੇ ਇੱਕ ਵਿਕਟ ਵੀ ਲਈ। ਪਾਕਿਸਤਾਨ ਦੀ ਜਿੱਤ ਵਿੱਚ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਦਾ ਅਹਿਮ ਯੋਗਦਾਨ ਰਿਹਾ, ਜਿਸ ਨੇ ਤੇਜ਼ ਤਰਾਰ ਬੱਲੇਬਾਜ਼ੀ ਕਰਦਿਆਂ 51 ਗੇਂਦਾਂ ਵਿੱਚ 71 ਦੌੜਾਂ ਬਣਾਈਆਂ। ਮੁਹੰਮਦ ਨਵਾਜ਼ ਨੇ 20 ਗੇਂਦਾਂ ਵਿੱਚ 42 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਲਈ ਗੇਂਦਬਾਜ਼ ਭੁਵਨੇਸ਼ਵਰ ਕੁਮਾਰ, ਰਵੀ ਬਿਸ਼ਨੋਈ, ਹਾਰਦਿਕ ਪਾਂਡਿਆ, ਯੁਜ਼ਵੇਂਦਰ ਚਾਹਲ ਤੇ ਅਰਸ਼ਦੀਪ ਸਿੰਘ ਨੇ ਇੱਕ ਇੱਕ ਵਿਕਟ ਲਈ। ਇਸ ਤੋਂ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਭਾਰਤ ਨੇ ਵਿਰਾਟ ਕੋਹਲੀ ਦੇ ਨੀਮ ਸੈਂਕੜੇ (44 ਗੇਂਦਾਂ ਵਿੱਚ 60 ਦੌੜਾਂ) ਦੀ ਬਦੌਲਤ ਨਿਰਧਾਰਿਤ 20 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ’ਤੇ 181 ਦੌੜਾਂ ਬਣਾਈਆਂ। ਭਾਰਤ ਦਾ ਅਗਲਾ ਮੁਕਾਬਲਾ 6 ਸਤੰਬਰ ਨੂੰ ਸ੍ਰੀਲੰਕਾ ਨਾਲ ਹੋਵੇਗਾ।

ਪਾਕਿਸਤਾਨ ਖ਼ਿਲਾਫ਼ ਬੱਲੇਬਾਜ਼ੀ ਕਰਦਾ ਹੋਇਆ ਵਿਰਾਟ ਕੋਹਲੀ।

 

 





News Source link

- Advertisement -

More articles

- Advertisement -

Latest article