44.3 C
Patiāla
Tuesday, May 21, 2024

ਏਸ਼ੀਆ ਕੱਪ: ਸ੍ਰੀਲੰਕਾ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ

Must read


ਦੁਬਈ, 6 ਸਤੰਬਰ

ਸ੍ਰੀਲੰਕਾ ਨੇ ਅੱਜ ਇੱਥੇ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ ਚਾਰ ਗੇੜ ਦੇ ਮੁਕਾਬਲੇ ਵਿੱਚ ਭਾਰਤ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਇਹ ਭਾਰਤ ਦੀ ਲਗਾਤਾਰ ਦੂਜੀ ਹਾਰ ਹੈ। ਉਹ ਟੂਰਨਾਮੈਂਟ ਵਿੱਚੋਂ ਬਾਹਰ ਹੋਣ ਕਿਨਾਰੇ ਪਹੁੰਚ ਗਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਵਿਕਟਾਂ ਦੇ ਨੁਕਸਾਨ ’ਤੇ 173 ਦੌੜਾਂ ਬਣਾਈਆਂ। ਭਾਰਤ ਲਈ ਕਪਤਾਨ ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 72 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਨੇ 34, ਜਦੋਂਕਿ ਰਿਸ਼ਭ ਪੰਤ ਤੇ ਹਾਰਦਿਕ ਪੰਡਿਆ ਨੇ 17-17 ਦੌੜਾਂ ਦਾ ਯੋਗਦਾਨ ਪਾਇਆ। ਰਵੀਚੰਦਰਨ ਅਸ਼ਵਿਨ 15 ਦੌੜਾਂ ਨਾਲ ਨਾਬਾਦ ਰਿਹਾ। ਸਾਬਕਾ ਕਪਤਾਨ ਵਿਰਾਟ ਕੋਹਲੀ ਅੱਜ ਦੌੜਾਂ ਦਾ ਖਾਤਾ ਖੋਲ੍ਹੇ ਬਿਨਾਂ ਪੈਵਿਲੀਅਨ ਪਰਤ ਗਿਆ। ਸ੍ਰੀਲੰਕਾ ਲਈ ਦਿਲਸ਼ਾਨ ਮਦੁਸ਼ੰਕਾ ਨੇ ਤਿੰਨ ਜਦੋਂਕਿ ਚਾਮਿਕਾ ਕਰੁਣਾਰਤਨੇ ਤੇ ਦਾਸੁਨ ਸ਼ਨਾਕਾ ਨੇ 2-2 ਵਿਕਟਾਂ ਲਈਆਂ। ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਨੇ ਪਾਥੁਮ ਨਿਸਸੰਕਾ (52) ਅਤੇ ਕੁਸਾਲ ਮੈਂਡਿਸ (57) ਦੇ ਸ਼ਾਨਦਾਰ ਨੀਮ ਸੈਂਕੜਿਆਂ ਦੀ ਮਦਦ ਨਾਲ ਚਾਰ ਵਿਕਟਾਂ ਗੁਆ ਕੇ 174 ਦੌੜਾਂ ਬਣਾਈਆਂ। ਭਾਰਤ ਲਈ ਯੁਜ਼ਵੇਂਦਰ ਚਾਹਲ ਨੇ ਤਿੰਨ ਅਤੇ ਰਵੀਚੰਦਰਨ ਅਸ਼ਵਿਨ ਨੇ ਇੱਕ ਵਿਕਟ ਲਈ।

ਭਾਰਤ ਦੇ ਬੱਲੇਬਾਜ਼ ਰੋਹਿਤ ਸ਼ਰਮਾ ਤੇ ਸੂਰਿਆਕੁਮਾਰ ਯਾਦਵ ਦੌੜ ਲੈਂਦੇ ਹੋਏ।

News Source link

- Advertisement -

More articles

- Advertisement -

Latest article