42.9 C
Patiāla
Sunday, May 19, 2024

ਨਸ਼ਿਆਂ ’ਚ ਫਸੇ ਨੌਜਵਾਨਾਂ ਦਾ ਮੁੜ-ਵਸੇਬਾ ਕਰੇਗੀ ਰਾਜ ਸਰਕਾਰ: ਜੌੜਾਮਾਜਰਾ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 6 ਸਤੰਬਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਪ੍ਰਗਟਾਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਦਾ ਮੁੜ ਵਸੇਬਾ ਕਰੇਗੀ। ਅੱਜ ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵਿਖੇ ਸਥਿਤ ਰੈਡ ਕਰਾਸ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ (ਇੰਟੀਗ੍ਰੇਟਡ ਰਿਹੈਬਲੀਟੇਸ਼ਨ ਸੈਂਟਰ ਫਾਰ ਅਡਿਕਟਸ) ਦਾ 25 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ ਅੱਪਗ੍ਰੇਡ ਕਰਨ ਉਪਰੰਤ ਲੋਕ ਅਰਪਣ ਕਰਨ ਪੁੱਜੇ ਮੰਤਰੀ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਇਸ ਕੇਂਦਰ ਵਿਖੇ ਦਾਖਲ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਆਈ.ਸੀ.ਆਈ.ਸੀ. ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਆਧੁਨਿਕ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਦੀ ਨੀਤੀ ਬਾਰੇ ਜਾਣਕਾਰੀ ਦਿੱਤੀ ਗਈ।

ਨਸ਼ੇ ਮੁਕਤੀ ਲਈ ਇਲਾਜ ਲਈ ਰੈੱਡ ਕਰਾਸ ਸਾਕੇਤ ਹਸਪਤਾਲ ਵਿਖੇ ਦਾਖਲ ਵਿਅਕਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਤ ਕਰਦਿਆਂ ਮੈਡੀਕਲ ਸਿੱਖਿਆ ਤੇ ਖੋਜ ਤੇ ਚੋਣਾਂ ਬਾਰੇ ਮੰਤਰੀ ਨੇ ਹਰ ਪੰਜਾਬੀ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਮੰਤਰੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਤੇ ਪੁਨਰਵਾਸ ਸੁਸਾਇਟੀ ਦੇ ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ, ਡੀ.ਡੀ.ਐਫ਼ ਪ੍ਰਿਆ ਸਿੰਘ ਅਤੇ ਸਾਕੇਤ ਨਸ਼ਾ ਮੁਕਤੀ ਕੇਂਦਰ ਦੇ ਸਮੂਹ ਅਮਲੇ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 30 ਬਿਸਤਰਿਆਂ ਵਾਲੇ ਇਸ ਸੈਂਟਰ ਵਿਖੇ ਇਸ ਵੇਲੇ 22 ਜਣੇ ਨਸ਼ਾ ਮੁਕਤੀ ਤੇ ਪੁਨਰਵਾਸ ਲਈ ਦਾਖਲ ਹਨ, ਜਿਨ੍ਹਾਂ ਨੂੰ 1 ਮਹੀਨੇ ਲਈ ਇੱਥੇ ਰੱਖਕੇ ਹਰ ਪੱਖੋਂ ਨਸ਼ਿਆਂ ਵਿਰੁੱਧ ਪ੍ਰੇਰਤ ਕੀਤਾ ਜਾਂਦਾ ਹੈ। ਕਰੀਬ 50 ਸਾਲ ਪੁਰਾਣੀ ਇਹ ਇਮਾਰਤ ਦੀ ਹਾਲਤ ਕਾਫ਼ੀ ਖਰਾਬ ਹੋ ਚੁੱਕੀ ਸੀ, ਜਿਸ ਦਾ 25 ਲੱਖ ਰੁਪਏ ਦੀ ਲਾਗਤ ਨਾਲ ਜੇ.ਐਸ.ਡਬਲਿਊ ਰਾਜਪੁਰਾ ਵੱਲੋਂ ਸੀ.ਐਸ.ਆਰ. ਫੰਡਾਂ ਨਾਲ ਇਸ ਦਾ ਨਵੀਨੀਕਰਨ ਕਰਵਾਇਆ ਗਿਆ ਹੈ। ਇਸ ਮੌਕੇ ਇਸ ਕੇਂਦਰ ਨੂੰ ਨਵਾਂ ਰੂਪ ਦੇਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ

News Source link

- Advertisement -

More articles

- Advertisement -

Latest article