42.7 C
Patiāla
Saturday, May 18, 2024

ਲੁਧਿਆਣਾ: ਤੇਜ਼ ਰਫ਼ਤਾਰ ਕਾਰ ਖੰਬੇ ’ਚ ਵੱਜੀ, 3 ਬੱਚਿਆਂ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ

Must read


ਗਗਨਦੀਪ ਅਰੋੜਾ

ਲੁਧਿਆਣਾ, 6 ਸਤੰਬਰ

ਇਥੇ ਅੱਜ ਤੜਕੇ ਚੰਡੀਗੜ੍ਹ ਰੋਡ ’ਤੇ ਤੇਜ਼ ਰਫ਼ਤਾਰ ਕਾਰ ਖੰਬੇ ਵਿੱਚ ਵੱਜਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 3 ਬੱਚੀਆਂ ਵੀ ਸ਼ਾਮਲ ਹਨ। ਔਰਤ ਗੰਭੀਰ ਫੱਟੜ ਹੈ, ਜਿਸ ਨੂੰ ਸੀਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦ ਪਛਾਣ ਰਾਜੇਸ਼, ਮਾਹੀ (5), ਖੁਸ਼ੀ (3), ਸੰਜਨਾ (30) ਤੇ ਜੈਸਮੀਨ ਵੱਜੋਂ ਹੋਈ ਹੈ। ਮ੍ਰਿਤਕ ਰਾਜੇਸ਼ ਦੀ ਪਤਨੀ ਪ੍ਰਿਆ ਨੂੰ ਸੀਐੱਮਸੀ ਦਾਖਲ ਕਰਵਾਇਆ ਗਿਆ ਹੈ। ਇਹ ਪਰਿਵਾਰ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਰਸਤੇ ਵਿੱਚ ਚੰਡੀਗੜ੍ਹ ਰੋਡ ’ਤੇ ਫੋਰਟਿਸ ਹਸਪਤਲ ਨੇੜੇ ਅੱਜ ਤੜਕੇ ਕਰੀਬ 2.45 ਵਜੇ ਕਾਰ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬਿਜਲੀ ਦੇ ਖੰਬੇ ਵਿੱਚ ਜਾ ਵੱਜੀ। ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਪੁਲੀਸ ਚੌਕੀ ਜੀਵਨ ਨਗਰ ਦੇ ਇੰਚਰਾਜ ਗੁਰਮੀਤ ਸਿੰਘ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ਸੀ, ਜਿਸ ਕਾਰਨ ਇਹ ਹਾਦਸਾ ਹੋਇਆ। ਫਿਲਹਾਲ ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ, ਜਿਥੇ ਮ੍ਰਿਤਕਾਂ ਦੇ ਵਾਰਸਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

News Source link

- Advertisement -

More articles

- Advertisement -

Latest article