44.1 C
Patiāla
Thursday, May 23, 2024

ਸੰਜੈ ਵਰਮਾ ਕੈਨੇਡਾ ’ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ

Must read


ਨਵੀਂ ਦਿੱਲੀ, 6 ਸਤੰਬਰ

ਸੀਨੀਅਰ ਡਿਪਲੋਮੈਟ ਸੰਜੈ ਕੁਮਾਰ ਵਰਮਾ ਨੂੰ ਕੈਨੇਡਾ ਵਿਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ, ਜਦਕਿ ਅਮਿਤ ਕੁਮਾਰ, ਜੋ ਇਸ ਸਮੇਂ ਅਮਰੀਕਾ ਦੇ ਸ਼ਿਕਾਗੋ ਵਿਚ ਭਾਰਤ ਦੇ ਕੌਂਸਲ ਜਨਰਲ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਦੱਖਣੀ ਕੋਰੀਆ ਵਿਚ ਅਗਲੇ ਭਾਰਤੀ ਰਾਜਦੂਤ ਵਜੋਂ ਨਿਯੁਕਤ ਕੀਤਾ ਗਿਆ ਹੈ। ਬਿਆਨ ਵਿੱਚ  ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸ੍ਰੀ ਵਰਮਾ, ਭਾਰਤੀ ਵਿਦੇਸ਼ ਸੇਵਾ ਦੇ 1988 ਬੈਚ ਦੇ ਅਧਿਕਾਰੀ ਹਨ ਅਤੇ ਮੌਜੂਦਾ ਸਮੇਂ ਵਿੱਚ ਜਾਪਾਨ ਵਿੱਚ ਭਾਰਤ ਦੇ ਰਾਜਦੂਤ ਹਨ। ਉਹ ਜਲਦੀ ਨਵਾਂ ਅਹੁਦਾ ਸੰਭਾਲਣਗੇ।

News Source link

- Advertisement -

More articles

- Advertisement -

Latest article