42.9 C
Patiāla
Sunday, May 19, 2024

ਕੁੜੀਆਂ ਦੀ ਸੁਰੱਖਿਆ ਤੇ ਸਿੱਖਿਆ ’ਤੇ ਜ਼ੋਰ ਦੇਣ ਦੀ ਮੰਗ

Must read


ਫ਼ਤਹਿਗੜ੍ਹ ਸਾਹਿਬ: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਮਹਾਂ ਪ੍ਰਗਿਆ ਹਾਲ ਵਿਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਮੁੱਖ-ਮਹਿਮਾਨ ਵਜੋਂ ਹਾਜ਼ਰੀ ਭਰੀ। ਯੂਨੀਵਰਸਿਟੀ ਦੇ ਕੁਲਪਤੀ ਡਾ. ਜੋਰਾ ਸਿੰਘ,  ਪ੍ਰੋ. ਕੁਲਪਤੀ ਡਾ. ਤਜਿੰਦਰ ਕੌਰ, ਉਪ ਪ੍ਰਧਾਨ ਡਾ. ਹਰਸ ਸਦਾਵਰਤੀ, ਕੁਲਪਤੀ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਅਤੇ ਰਜਿਸਟਰਾਰ ਅਮਰਜੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਯੂਨੀਵਰਸਿਟੀ ਵੱਲੋਂ ਸਿਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਧੀਆਂ ਦੀ ਸੁਰੱਖਿਆ ਅਤੇ ਸਿੱਖਿਆ ’ਤੇ ਜ਼ੋਰ ਦਿੱਤਾ। ਰਜਿਸਟਰਾਰ ਡਾ. ਅਮਰਜੀਤ ਸਿੰਘ ਨੇ ਅਧਿਆਪਕ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਇਆ। -ਨਿੱਜੀ ਪੱਤਰ ਪ੍ਰੇਰਕ 

News Source link

- Advertisement -

More articles

- Advertisement -

Latest article