35.6 C
Patiāla
Friday, May 3, 2024

ਬਰਤਾਨੀਆ ਦੀ ਮਹਾਰਾਣੀ ਅਲਿਜ਼ਬੈਥ ਦੋਇਮ ਦਾ ਦੇਹਾਂਤ

Must read


ਸਕੌਟਲੈਂਡ, 8 ਸਤੰਬਰ

ਬਰਤਾਨੀਆ ਦੀ ਮਹਾਰਾਣੀ ਅਲਿਜ਼ਬੈਥ ਦੋਇਮ ਦਾ ਅੱਜ ਸਥਾਨਕ ਸਮੇਂ ਮੁਤਾਬਕ ਦੁਪਹਿਰੇ ਦੇਹਾਂਤ ਹੋ ਗਿਆ। ਉਹ 96 ਸਾਲਾਂ ਦੇ ਸਨ ਤੇ ਬੀਤੇ ਕੁਝ ਦਿਨਾਂ ਤੋਂ ਸਿਹਤ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਹੇ ਸਨ। ਅੱਜਕਲ੍ਹ ਉਹ ਗਰਮੀਆਂ ਦੀਆਂ ਛੁੱੱਟੀਆਂ ਕੱਟਣ ਲਈ ਇਥੇ ਬਾਲਮੋਰਲ ਕੈਸਲ ਵਿੱਚ ਰਹਿ ਰਹੇ ਸਨ। ਸਿਹਤ ਨਾਸਾਜ਼ ਹੋਣ ਦੀਆਂ ਖ਼ਬਰਾਂ ਮਗਰੋਂ ਉਹ ਡਾਕਟਰਾਂ ਦੀ ਨਿਗਰਾਨੀ ਅਧੀਨ ਸਨ। ਮਹਾਰਾਣੀ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਪ੍ਰਿੰਸ ਚਾਰਲਸ ਬਰਤਾਨੀਆ ਦੀ ਗੱਦੀ ’ਤੇ ਬੈਠੇਗਾ। ਉਨ੍ਹਾਂ ਦੇ ਰਾਜ ਵਿੱਚ ਵਿੰਸਟਨ ਚਰਚਿਲ (1952) ਤੋਂ ਲੈ ਕੇ ਲਿਜ਼ ਟਰੱਸ (2022) ਤਕ 15 ਪ੍ਰਧਾਨ ਮੰਤਰੀ ਰਹੇ। ਲਿਜ਼ ਟਰੱਸ ਤੇ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਲੰਘੇ ਦਿਨ ਹੀ ਉਨ੍ਹਾਂ ਨਾਲ ਕੈਸਲ ਵਿੱਚ ਮੁਲਾਕਾਤ ਕੀਤੀ ਸੀ। ਮਹਾਰਾਣੀ ਨੇ 70 ਸਾਲ ਤੋਂ ਵਧ ਸਮਾਂ ਬਰਤਾਨੀਆ ’ਤੇ ਰਾਜ ਕੀਤਾ। ਉਹ ਸਭ ਤੋਂ ਵੱਡੀ ਉਮਰ ਤੇ ਸਭ ਤੋਂ ਲੰਮਾ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਸਨ। ਉਨ੍ਹਾਂ ਆਪਣੇ ਪਿਤਾ ਕਿੰਗ ਜਾਰਜ ਚੌਥੇ ਦੇ ਦੇਹਾਂਤ ਮਗਰੋਂ 5 ਫਰਵਰੀ 1952 ਨੂੰ ਬਰਤਾਨੀਆ ਦਾ ਤਖ਼ਤ ਸੰਭਾਲਿਆ ਸੀ। ਪਿਛਲੇ ਸਾਲ ਉਨ੍ਹਾਂ ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਆਲਮੀ ਜਗਤ ਦੀਆਂ ਹੋਰਨਾਂ ਸਿਆਸੀ ਸ਼ਖ਼ਸੀਅਤਾਂ ਨੇ ਮਹਾਰਾਣੀ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। -ਏਜੰਸੀ

 

 





News Source link

- Advertisement -

More articles

- Advertisement -

Latest article